18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਸਕੂਲ ਅਗੰਮਪੁਰ 'ਚ ਪੇਂਟਿੰਗ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 17-10-2025

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਬਿਹਤਰ ਉਪਰਾਲੇ ਕੀਤੇ ਜਾ ਰਹੇ ਹਨ | ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾ ਨੂੰ ਫ਼ਸਲਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਪ੍ਰੇਰਿਤ ਕਰਨ | ਇਹ ਜਾਣਕਾਰੀ ਅਮਰਜੀਤ ਸਿੰਘ ਖੇਤੀਬਾੜੀ ਅਫ਼ਸਰ ਨੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਚ ਪੇਂਟਿੰਗ ਮੁਕਾਬਲੇ ਕਰਵਾਉਣ ਮੌਕੇ ਦਿੱਤੀ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਸੁਨੇਹਾ ਦਿੱਤਾ ਗਿਆ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਧੂੰਏਾ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਪਿੰ੍ਰਸੀਪਲ ਰੁਪਿੰਦਰਜੀਤ ਕੌਰ, ਹਰਿੰਦਰ ਕੁਮਾਰ, ਅਸ਼ੋਕ ਕੁਮਾਰ, ਸਰਬਜੀਤ ਸਿੰਘ, ਮੋਨਿਕਾ, ਰਿੰਕੂ, ਸਵੀਤਾ, ਦਰਸ਼ਨ ਕੁਮਾਰ ਤੇ ਵਰਿੰਦਰ ਸਿੰਘ, ਰਾਜ ਕੁਮਾਰ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਦਫ਼ਤਰ ਵਿਖੇ ਉੱਨਤ ਕਿਸਾਨ ਐਪ ਸੰਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਖ਼ੁਰਾਕ ਮੇਲਾ ਕਰਵਾਇਆ <br/>
Ad Position 24