18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 7 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ <br/>

Ad Position 21
No active advertisement
ਅਜੀਤ ਡੈਸਕ 17-10-2025
ਸ੍ਰੀ ਚਮਕੌਰ ਸਾਹਿਬ,16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਰਕੇ ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੇ ਗੂੰਗੀ ਤੇ ਬੋਲੀ ਸਰਕਾਰ ਦੇ ਖ਼ਿਲਾਫ਼ 18 ਅਕਤੂਬਰ ਨੂੰ ਤਰਨਤਾਰਨ ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਪੈਨਸ਼ਨਰਜ਼ ਆਗੂ ਰਿਟਾ: ਪਿ੍ੰਸੀਪਲ ਅਮਰਜੀਤ ਸਿੰਘ ਕੰਗ ਨੇ ਕਿਹਾ ਕਿ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ 'ਤੇ ਵੀ ਇਹਨਾਂ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਮਾਰਚ 2025 ਤੋਂ ਬਾਅਦ ਤਨਖਾਹ ਗ੍ਰਾਂਟ ਜਾਰੀ ਨਹੀ ਕੀਤੀ ਗਈ | ਉਨ੍ਹਾਂ ਆਖਿਆ ਕਿ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਵਰਗ ਦੀ ਆਰਥਿਕ ਹਾਲਤ ਵਿਗੜ ਚੁੱਕੀ ਹੈ, ਪਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਅਧਿਆਪਕਾਂ ਨੂੰ ਤਨਖਾਹ ਦੇਣ ਤੋਂ ਵੀ ਇਨਕਾਰੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਹੁਣ ਆਪਣਾ ਗੁੱਸਾ ਤਰਨਤਾਰਨ ਜ਼ਿਮਨੀ ਚੋਣ ਵਿਚ ਕੱਢਣ ਲਈ ਮਜਬੂਰ ਹੋ ਚੁੱਕਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਡਾ. ਅਨੁਪਮ ਢੰਡ ਨੂੰ ਮਿਲਿਆ ਧਨਵੰਤਰੀ ਸਟੇਟ ਲਾਈ ਟਾਈਮ ਅਚੀਵਮੈਂਟ ਐਵਾਰਡ <br/> ਅਗਲੀ ਖ਼ਬਰ ਐੱਸ. ਡੀ. ਐੱਮ. ਦਫ਼ਤਰ ਵਿਖੇ ਉੱਨਤ ਕਿਸਾਨ ਐਪ ਸੰਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ <br/>
Ad Position 24