18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਸਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ <br/>

Ad Position 21
No active advertisement
ਅਜੀਤ ਡੈਸਕ 17-10-2025
ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਮੋਰਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ, ਕਿ ਹਰਿਆਣਾ ਦੇ ਆਈ. ਪੀ. ਐੱਸ. ਅਫ਼ਸਰ ਵਾਈ ਪੂਰਨ ਕੁਮਾਰ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਬਸਪਾ ਆਗੂਆਂ ਨੇ ਏ. ਡੀ. ਜੀ. ਪੀ., ਰਾਸ਼ਟਰਪਤੀ ਅਵਾਰਡ ਪ੍ਰਾਪਤ, ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਨੂੰ ਜਾਤੀ ਤੌਰ 'ਤੇ ਜ਼ਲੀਲ ਕਰਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੀ ਮਿ੍ਤਕ ਦੇਹ ਉਠਾਉਣ ਦੀ ਕੋਸ਼ਿਸ਼ ਕਰਨ ਤੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਘੋਰ ਨਿੰਦਾ ਕੀਤੀ ਹੈ | ਇਸ ਮੌਕੇ ਉਨ੍ਹਾਂ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ. ਆਰ. ਗਵਈ ਦਾ ਅਪਮਾਨ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਸਥਾਨਕ ਵਿਸ਼ਵਕਰਮਾ ਚੌਕ ਵਿਖੇ ਅੱਜ ਬਸਪਾ ਵਰਕਰਾਂ ਵਲੋਂ ਅੱਜ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਕਿਹਾ ਕਿ ਭਾਜਪਾ ਦਲਿਤ ਵਿਰੋਧੀ ਹੈ | ਇਸ ਦੇ ਲੀਡਰ ਦੇਸ਼ ਦੇ ਸੰਵਿਧਾਨ ਦੀ ਅਲੋਚਨਾ ਕਰਦੇ ਰਹਿੰਦੇ ਹਨ ਤੇ ਰਾਖਵਾਂਕਰਨ ਬੰਦ ਕਰਨ ਦੀ ਗੱਲ ਕਰਦੇ ਹਨ, ਜਿਸ ਨੂੰ ਬਸਪਾ ਕਦੇ ਬਰਦਾਸ਼ਤ ਨਹੀਂ ਕਰੇਗੀ | ਬਸਪਾ ਆਗੂ ਨੇ ਸਾਹਿਬ ਕਾਸ਼ੀ ਰਾਮ ਜੀ ਦਾ ਸੁਪਨਾ ਸਾਕਾਰ ਕਰਨ ਲਈ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਹੋਕਾ ਦਿੱਤਾ | ਇਸ ਮੌਕੇ ਸਮੂਹ ਬਸਪਾ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ, ਨਰਿੰਦਰ ਸਿੰਘ ਬਡਵਾਲੀ ਜ਼ਿਲ੍ਹਾ ਜਨ ਸਕੱਤਰ, ਦਰਬਾਰਾ ਸਿੰਘ ਮੋਰਿੰਡਾ, ਕੇਸਰ ਸਿੰਘ ਮੋਰਿੰਡਾ ਤੇ ਜਸਵਿੰਦਰ ਸਿੰਘ ਛਿੱਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਹਨਪੁਰ ਖੂਹੀ 'ਚ ਓਵਰਲੋਡ ਟਿੱਪਰਾਂ ਨੇ ਸੜਕਾਂ ਨੂੰ ਕੀਤਾ ਖੰਡਰ, ਲੋਕਾਂ ਦਾ ਜੀਣਾ ਮੁਸ਼ਕਿਲ <br/> ਅਗਲੀ ਖ਼ਬਰ ਡਾ. ਅਨੁਪਮ ਢੰਡ ਨੂੰ ਮਿਲਿਆ ਧਨਵੰਤਰੀ ਸਟੇਟ ਲਾਈ ਟਾਈਮ ਅਚੀਵਮੈਂਟ ਐਵਾਰਡ <br/>
Ad Position 24