18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਗਤਕਾ ਚੈਂਪੀਅਨਸ਼ਿਪ-2025 'ਚ ਹਾਸਿਲ ਕੀਤਾ ਤੀਜਾ ਸਥਾਨ <br/>

Ad Position 21
No active advertisement
ਅਜੀਤ ਡੈਸਕ 17-10-2025
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਬੀ. ਏ. ਭਾਗ ਪਹਿਲਾ ਦੇ ਜਸਕਰਨ ਸਿੰਘ ਨੇ ਕਾਲਜ ਦਾ ਨਾਂਅ ਰੌਸ਼ਨ ਕਰਦਿਆਂ 13ਵੀਂ ਰਾਸ਼ਟਰੀ ਗੱਤਕਾ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਵਿਚ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਸਕਰਨ ਸਿੰਘ ਦੀ ਇਹ ਸ਼ਾਨਦਾਰ ਉਪਲਬਧੀ ਉਸਦੀ ਮਿਹਨਤ, ਸਮਰਪਣ ਅਤੇ ਖੇਡ ਪ੍ਰਤੀ ਜਜ਼ਬੇ ਦੀ ਪ੍ਰਤੀਕ ਹੈ | ਇਸ ਤਰ੍ਹਾਂ ਦੀਆਂ ਉਪਲਬਧੀਆਂ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਵੱਲ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਮਧੂ ਡਡਵਾਲ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਜ਼ਿਲ੍ਹਾ ਦੁਰਗ (ਛੱਤੀਸਗੜ੍ਹ) ਵਿਖੇ ਆਯੋਜਿਤ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਦੀ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ | ਕਾਲਜ ਪਹੁੰਚਣ ਤੇ ਪਿ੍ੰਸੀਪਲ ਡਾ. ਬਲਜੀਤ ਸਿੰਘ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਕਿਸਾਨਾਂ ਵਲੋਂ ਜ਼ਮੀਨਾਂ ਦਾ ਰਜਿਸਟਰੀ ਖ਼ਰਚ ਘਟਾਉਣ ਦੀ ਮੰਗ <br/> ਅਗਲੀ ਖ਼ਬਰ ਟਿੱਬਾ ਨੰਗਲ ਵਿਖੇ ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ <br/>
Ad Position 24