18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਏ. ਡੀ. ਸੀ. (ਪੇਂਡੂ ਵਿਕਾਸ) ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 17-10-2025
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲਮਾਜਰਾ ਵਿਖੇ ਚੰਦਰਜਯੋਤੀ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਅਤੇ ਅਜੈਬ ਸਿੰਘ ਬੀ.ਡੀ.ਪੀ.ਓ. ਦੀ ਅਗਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨੀ ਤੱਤ ਤਾਂ ਨਸ਼ਟ ਹੁੰਦੇ ਹੀ ਹਨ, ਤੇ ਇਸ ਦੇ ਨਾਲ ਖੇਤ ਵਿਚ ਖਿਲਰੇ ਦਾਣੇ ਅਤੇ ਛੋਟੇ-ਮੋਟੇ ਕੀੜੇ-ਮਕੌੜੇ ਵੀ ਸੜ ਜਾਂਦੇ ਹਨ | ਇਸ ਤੋਂ ਇਲਾਵਾ ਖੇਤਾਂ ਵਿਚ ਅੱਗ ਲਗਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ | ਜਿਸ ਕਾਰਨ ਮਨੁੱਖਾਂ ਸਮੇਤ ਪੰਛੀਆਂ ਆਦਿ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ ਤੇ ਅੱਗ ਲਗਾਉਣ ਤੇ ਹੋਣ ਵਾਲੇ ਧੰੂਏਾ ਕਾਰਨ ਆਵਾਜਾਈ ਵਿਚ ਵੀ ਦਿੱਕਤ ਆਉਂਦੀ ਹੈ | ਜਾਗਰੂਕਤਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੇ ਬਦਲਵੇਂ ਪ੍ਰਬੰਧ ਕਰਨ ਅਤੇ ਖੇਤਾਂ ਨੂੰ ਉਪਜਾਊ ਬਣਾਉਣ ਹਿਤ ਫ਼ਸਲੀ ਵਿਭਿੰਨਤਾ ਦਾ ਸਰਕਲ ਅਪਣਾਉਣ ਤੇ ਕੋਆਪੇ੍ਰਟਿਵ ਸੁਸਾਇਟੀਆਂ ਵਲੋਂ ਮੁਹੱਈਆ ਕਰਵਾਏ ਜਾ ਰਹੇ ਸੁਪਰ ਸੀਡਰਾਂ ਦੀ ਵਰਤੋਂ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਾਧ ਸਿੰਘ ਸਰਪੰਚ ਪਿੱਪਲ ਮਾਜਰਾ, ਜਗਤਾਰ ਸਿੰਘ ਪੰਚਾਇਤ ਸਕੱਤਰ, ਕਰਨਵੀਰ ਸਿੰਘ ਗ੍ਰਾਮ ਰੋਜ਼ਗਾਰ ਸਹਾਇਕ, ਧਰਮਵੀਰ ਸਿੰਘ ਗ੍ਰਾਮ ਰੋਜ਼ਗਾਰ ਸਹਾਇਕ ਸਮੇਤ ਨੇੜਲੇ ਪਿੰਡਾਂ ਦੇ ਕਿਸਾਨ ਸਰਪੰਚ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਠੇੜੀ ਸਕੂਲ 'ਚ ਗਣਿਤ ਤੇ ਸਾਇੰਸ ਮੇਲਾ ਕਰਵਾਇਆ <br/> ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਕਿਸਾਨਾਂ ਵਲੋਂ ਜ਼ਮੀਨਾਂ ਦਾ ਰਜਿਸਟਰੀ ਖ਼ਰਚ ਘਟਾਉਣ ਦੀ ਮੰਗ <br/>
Ad Position 24