17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੀ. ਐੱਮ. ਯੋਗਸ਼ਾਲਾ ਦਾ ਸੈਂਕੜੇ ਲੋਕ ਲਾਭ ਹਾਸਿਲ ਕਰ ਕੇ ਬਿਮਾਰੀਆਂ ਤੋਂ ਮੁਕਤ ਹੋ ਰਹੇ ਹਨ- ਰਮੇਸ਼ ਕੁਮਾਰ <br/>

Ad Position 21
No active advertisement
ਅਜੀਤ ਡੈਸਕ 17-10-2025
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੁੱਖ ਮੰਤਰੀ ਯੋਗਸ਼ਾਲਾ ਅਧੀਨ ਨੂਰਪੁਰ ਬੇਦੀ ਬਲਾਕ ਦੇ ਅੱਧਾ ਦਰਜਨ ਪਿੰਡਾਂ 'ਚ ਲਗਾਏ ਜਾ ਰਹੇ ਮੁਫ਼ਤ ਯੋਗ ਕੈਂਪਾਂ 'ਚ ਹਿੱਸਾ ਲੈ ਰਹੇ ਸੈਂਕੜੇ ਲੋਕ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ | ਉਕਤ ਵਿਚਾਰ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਯੋਗ ਅਧਿਆਪਕ ਰਮੇਸ਼ ਕੁਮਾਰ ਨੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ 6 ਮੁਫ਼ਤ ਯੋਗ ਕੈਂਪਾਂ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਫਾਇਦੇਮੰਦ ਹੈ, ਜੋ ਨਾ ਸਿਰਫ਼ ਸਰੀਰ ਨੂੰ ਰੋਗ ਮੁਕਤ ਅਤੇ ਮਨ ਤਣਾਅ ਮੁਕਤ ਰੱਖਦਾ ਹੈ, ਸਗੋਂ ਮਨ ਨੂੰ ਸ਼ਾਂਤ ਬਣਾਏ ਰੱਖਣ 'ਚ ਵੀ ਮਦਦ ਕਰਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਨਿਯਮਿਤ ਤੌਰ 'ਤੇ ਯੋਗ ਅਭਿਆਸਾਂ 'ਚ ਹਿੱਸਾ ਲੈਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗਸ਼ਾਲਾ ਦੀ ਲੜੀ ਤਹਿਤ ਨੂਰਪੁਰ ਬੇਦੀ ਦੇ ਅੱਧਾ ਦਰਜਨ ਪਿੰਡਾਂ 'ਚ ਸ਼ਾਮਲ ਸੈਣੀਮਾਜਰਾ, ਨੂਰਪੁਰ ਬੇਦੀ, ਲਸਾੜੀ, ਜੇਤੇਵਾਲ ਤੇ ਮੁਕਾਰੀ ਵਿਖੇ ਰੋਜ਼ਾਨਾ ਇਕ ਘੰਟੇ ਲਈ ਮੁਫ਼ਤ ਯੋਗਾ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਲੋਕ ਵੱਡੀ ਗਿਣਤੀ 'ਚ ਭਾਗ ਲੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਡੀ. ਸੀ. ਨਾਲ ਮੀਟਿੰਗ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ ਵਿੱਦਿਅਕ ਮੇਲਾ ਕਰਵਾਇਆ <br/>
Ad Position 24