17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਡੀ. ਸੀ. ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 17-10-2025
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਮੀਟਿੰਗ ਹੋਈ | ਮੀਟਿੰਗ ਦਾ ਮੁੱਖ ਵਿਸ਼ਾ ਗੰਨਾ ਕਾਸ਼ਤਕਾਰਾਂ ਦੀ 13 ਕਰੋੜ ਰੁਪਏ ਦੀ ਬਕਾਇਆ ਰਕਮ ਸੀ, ਜੋ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਹੁੰਚੀ | ਭੰਗੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ 15 ਦਿਨਾਂ ਦੇ ਅੰਦਰ ਬਕਾਇਆ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਰਵਾਉਣ ਦਾ ਭਰੋਸਾ ਦਿੱਤਾ ਹੈ | ਪਰ ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਗੱਲਾਂ ਤੋਂ ਇਹ ਸਪਸ਼ਟ ਹੈ, ਕਿ ਸਰਕਾਰ ਦਾ ਪੀਪਾ ਖ਼ਾਲੀ ਹੈ ਪਰ ਸਰਕਾਰੀ ਬੋਰਡਾਂ ਤੇ ਹੀ ਖ਼ਰਚ ਹੋ ਰਿਹਾ ਹੈ | ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਭੁਗਤਾਨ 15 ਦਿਨਾਂ ਵਿਚ ਨਾ ਹੋਇਆ ਤਾਂ ਉਹ ਮੋਹਾਲੀ ਜਾਂ ਚੰਡੀਗੜ੍ਹ ਵੱਲ ਰੁੱਖ ਕਰਨਗੇ | ਯੂਨੀਅਨ ਨੇ ਮੰਡੀਆਂ ਵਿਚ ਕਿਸਾਨਾਂ ਨਾਲ ਹੋ ਰਹੀ ਲੁੱਟ-ਖਸੁੱਟ 'ਤੇ ਵੀ ਗੰਭੀਰ ਚਿੰਤਾ ਜਤਾਈ | ਮੰਗ ਕੀਤੀ ਗਈ ਕਿ ਨਮੀ ਮਸ਼ੀਨਾਂ ਨੂੰ ਮਾਰਕੀਟ ਕਮੇਟੀ ਦੇ ਅਧੀਨ ਕੀਤਾ ਜਾਵੇ ਅਤੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਕੀਤੀ ਜਾ ਰਹੀ ਕਾਲਾਬਾਜ਼ਾਰੀ 'ਤੇ ਰੋਕ ਲਗਾਈ ਜਾਵੇ | ਝੋਨੇ ਦੀ ਬੋਰੀ ਦਾ ਵਜ਼ਨ 38.200 ਦੀ ਬਜਾਏ 38.100 ਕਿੱਲੋ ਤੋਲਿਆ ਜਾਵੇ | ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵਲੋਂ ਸਿਫ਼ਾਰਸ਼ ਕੀਤੀਆਂ ਵਾਇਰਸ-ਪ੍ਰਭਾਵਿਤ ਬੀਜਾਂ ਕਾਰਨ ਹੋਏ ਕਿਸਾਨਾਂ ਦੇ 45 ਤੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਬਿਜਲੀ ਵਿਭਾਗ ਵਲੋਂ ਚਿੱਪ ਵਾਲੇ ਮੀਟਰ ਜ਼ਬਰਦਸਤੀ ਲਗਾਉਣ 'ਤੇ ਵੀ ਵਿਰੋਧ ਜਤਾਇਆ ਗਿਆ | ਜਥੇਬੰਦੀ ਦਾ ਕਹਿਣਾ ਸੀ ਕਿ ਵਿਭਾਗ ਵਲੋਂ ਲੋਕਾਂ ਨੂੰ ਇਸ ਸਬੰਧੀ ਕੋਈ ਜਾਗਰੂਕਤਾ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਬਹੁਤ ਸਾਰੇ ਗ੍ਰਾਹਕਾਂ ਦੇ ਲੱਖਾਂ ਰੁਪਏ ਦੇ ਬਿੱਲ ਇਕੱਠੇ ਹੋ ਰਹੇ ਹਨ | ਕੋਆਪਰੇਟਿਵ ਸੁਸਾਇਟੀਆਂ ਵਿਚ ਡੀ. ਏ. ਪੀ. ਖਾਦ ਦੀ ਘਾਟ ਅਤੇ ਸੈਕਟਰੀਆਂ 'ਤੇ ਖਾਦ ਦੇ ਨਾਲ ਬਿਨਾਂ ਲੋੜ ਦੇ ਸਮਾਨ ਥੋਪਣ ਦੇ ਦਬਾਅ ਦੀ ਵੀ ਨਿੰਦਾ ਕੀਤੀ ਗਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੋਂ (ਕਕਰਾਲੀ) ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਭੁਪਿੰਦਰ ਸਿੰਘ ਡੇਕਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਤੇ ਹਵਾ ਪ੍ਰਦੂਸ਼ਣ ਰੋਕਥਾਮ ਲਈ ਆਸ਼ਾ ਮਹਿਲਾਵਾਂ ਲਈ ਸਿਖ਼ਲਾਈ ਕੈਂਪ <br/> ਅਗਲੀ ਖ਼ਬਰ ਸੀ. ਐੱਮ. ਯੋਗਸ਼ਾਲਾ ਦਾ ਸੈਂਕੜੇ ਲੋਕ ਲਾਭ ਹਾਸਿਲ ਕਰ ਕੇ ਬਿਮਾਰੀਆਂ ਤੋਂ ਮੁਕਤ ਹੋ ਰਹੇ ਹਨ- ਰਮੇਸ਼ ਕੁਮਾਰ <br/>
Ad Position 24