10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਿੰਡ ਗਰੇਵਾਲ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫ਼ਾ ਵੰਡਿਆ <br/>

Ad Position 21
No active advertisement
ਅਜੀਤ ਡੈਸਕ 18-10-2025
ਨੂਰਪਰ ਬੇਦੀ, 17 ਅਕਤੂਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਗਰੇਵਾਲ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਮਿਲਕ ਪਲਾਟ ਦੇ ਡਾਇਰੈਕਟਰ ਹਰਕੇਤ ਸਿੰਘ ਕੋਲਾਪੁਰ ਨੇ ਸ਼ਿਰਕਤ ਕੀਤੀ | ਉਨਾਂ ਨਾਲ ਐੱਮ. ਪੀ .ਏ ਮਹਿਕਪ੍ਰੀਤ ਸਿੰਘ ਬੈਂਸ ਵੀ ਹਾਜ਼ਰ ਸਨ | ਇਸ ਮੌਕੇ ਡਾਇਰੈਕਟਰ ਕੋਲਾਪੁਰ ਨੇ ਸਭਾ ਦਾ ਕੁੱਲ 2 ਲੱਖ 30000 ਰੁਪਏ ਦੀ ਰਾਸ਼ੀ ਦਾ ਮੁਨਾਫ਼ਾ ਦੁੱਧ ਉਤਪਾਦਕਾਂ ਨੂੰ ਤਕਸੀਮ ਕੀਤਾ | ਇਸ ਮੋਕੇ 'ਤੇ ਡਾਇਰੈਕਟਰ ਕੌਲਾਪੁਰ ਨੇ ਵੇਰਕਾ ਮਿਲਕ ਪਲਾਟ ਵਲੋਂ ਪਸ਼ੂ ਪਾਲਕਾਂ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸੰਬੰਧੀ ਦੱਸਿਆ ਤੇ ਵੱਧ ਤੋਂ ਵੱਧ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਲਾਹੇਵੰਦ ਕਿੱਤਾ ਨੂੰ ਅਪਨਾਉਣ ਦੀ ਵੀ ਅਪੀਲ ਕੀਤੀ | ਐੱਮ. ਪੀ. ਏ ਮਹਿਕਪ੍ਰੀਤ ਸਿੰਘ ਨੇ ਵੀ ਵੇਰਕਾ ਮਿਲਕ ਪਲਾਟ ਦੀ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ਸਭਾ ਦੇ ਸਕੱਤਰ ਚੌਧਰੀ ਦੇਵ ਕਿਸ਼ਨ ਚੌਹਾਨ ਨੇ ਦੱਸਿਆ ਕਿ ਸਭ ਤੋਂ ਵੱਧ ਮੁਨਾਫ਼ਾ ਪ੍ਰਾਪਤ ਕਰਨ 'ਚ ਪਹਿਲਾਂ ਸਥਾਨ ਹੁਸਨ ਚੰਦ, ਦੂਸਰਾ ਦਮਨਪ੍ਰੀਤ ਸਿੰਘ ਜਦਕਿ ਕਰਮਜੀਤ ਸਿੰਘ ਗਰੇਵਾਲ ਨੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਗਰੇਵਾਲ ਮੀਤ ਪ੍ਰਧਾਨ ਸੁਰਜੀਤ ਕੌਰ, ਸਕੱਤਰ ਦੇਵ ਕਿਸ਼ਨ ਚੌਹਾਨ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਜੌਲੀ ਵਾਟਰ ਵਰਕਸ ਦੀਆਂ ਪਾਈਪਾਂ ਲੀਕ, ਕਿਸਾਨਾਂ ਦੀ ਪੱਕੀ ਜੀਰੀ 'ਚ ਵੜਿਆ ਪਾਣੀ <br/> ਅਗਲੀ ਖ਼ਬਰ ਪ੍ਰਾਈਵੇਟ ਪਲੇਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ
Ad Position 24