14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੋਰਿੰਡਾ ਇਲਾਕੇ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-10-2025

ਮੋਰਿੰਡਾ, 21 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਵਲੋਂ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਕੇ ਹਾਜ਼ਰੀਆਂ ਲਵਾਈਆਂ | ਮੋਰਿੰਡਾ ਦੇ ਬਾਜ਼ਾਰਾਂ ਵਿਚ ਪਿਛਲੇ ਹਫਤੇ ਤੋਂ ਖੂਬ ਰੌਣਕਾਂ ਲੱਗੀਆਂ ਰਹੀਆਂ | ਮਿਤੀ 20 ਅਕਤੂਬਰ ਤੇ 21 ਅਕਤੂਬਰ ਨੂੰ ਇਲਾਕਾ ਨਿਵਾਸੀਆਂ ਨੇ ਖੂਬ ਖਰੀਦਦਾਰੀ ਕੀਤੀ | ਇਸ ਪਵਿੱਤਰ ਦਿਹਾੜੇ 'ਤੇ ਲੋਕਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਤੇ ਤੋਹਫੇ ਦੇ ਕੇ ਦੀਵਾਲੀ ਦੀਆਂ ਮੁਬਾਰਕਾਂ ਵੀ ਦਿੱਤੀਆਂ | ਇਸ ਸਾਲ ਦੋ ਦਿਨ ਦੀਵਾਲੀ ਮਨਾਉਣ ਕਾਰਨ ਦੁਕਾਨਾਂ ਵਿਚ ਦੋ ਦਿਨ ਖਰੀਦਦਾਰੀ ਹੁੰਦੀ ਰਹੀ ਅਤੇ ਪਿਛਲੇ ਸਾਲਾਂ ਨਾਲੋਂ ਇਸ ਸਾਲ ਦੁਕਾਨਦਾਰਾਂ ਦੀ ਵਿਕਰੀ ਵਿਚ ਕਾਫ਼ੀ ਵਾਧਾ ਹੋਇਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿੰਬਲ ਮਾਜਰਾ ਵਿਖੇ ਚੋਰਾਂ ਟਿਊਬਵੈੱਲਾਂ ਤੋਂ ਤਾਰਾਂ ਕੱਟੀਆਂ <br/> ਅਗਲੀ ਖ਼ਬਰ ਮੁੰਬਈ ਵਿਖੇ ਧੁਆਂਖੀ ਧੁੰਦ ਦੌਰਾਨ
Ad Position 24