14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੀ-ਪਾਈਟ ਕੈਂਪ ਨੰਗਲ ਵਿਖੇ ਟੈਰੀਟੋਰੀਅਲ ਆਰਮੀ ਲਈ ਮੁਫ਼ਤ ਸਿਖਲਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 22-10-2025
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੀ-ਪਾਈਟ ਕੈਂਪ ਨੰਗਲ ਦੇ ਟਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਹੈ, ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਨੰਗਲ ਵਿਖੇ ਟੈਰੀਟੋਰੀਅਲ ਆਰਮੀ ਲਈ ਜ਼ਿਲ੍ਹਾ ਰੋਪੜ , ਤਹਿਸੀਲ ਗੜ੍ਹਸ਼ੰਕਰ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਤਹਿਸੀਲ ਬਲਾਚੋਰ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਯੁਵਕਾਂ ਲਈ ਕੈਂਪ ਵਿਚ ਦਾਖ਼ਲਾ ਸ਼ੁਰੂ ਹੈ | ਇਹ ਭਰਤੀ 103 ਇਨਫੈਨਟਰੀ ਸਿਖਲਾਈ ਬਟਾਲੀਅਨ ਵਲੋਂ ਲੁਧਿਆਣਾ ਵਿਖੇ 17 ਨਵੰਬਰ 25 ਤੋਂ 30 ਨਵੰਬਰ 25 ਤੱਕ ਕੀਤੀ ਜਾ ਰਹੀ ਹੈ | ਭਰਤੀ ਵਾਸਤੇ ਉਮਰ 18 ਤੋਂ 42 ਸਾਲ ਅਤੇ ਘੱਟੋਂ-ਘੱਟ ਦਸਵੀਂ ਪਾਸ 45 ਪ੍ਰਤੀਸ਼ਤ ਅੰਕਾਂ ਨਾਲ, ਲੰਬਾਈ 160 ਸੈ.ਮੀ , ਭਾਰ 50 ਕਿ.ਗ੍ਰਾ., ਛਾਤੀ- 77/82 ਸੈ. ਮੀ. | ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਵਲੋਂ ਦੱਸਿਆ ਗਿਆ ਹੈ ਕਿ ਟ੍ਰੇਨਿੰਗ ਦੌਰਾਨ ਯੁਵਕਾਂ ਲਈ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਹੈ | ਉਨ੍ਹਾਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨ ਇਸ ਮੋਬਾਇਲ ਨੰ: 90415-58978 ,9888516122ਤੇ ਜਾਂ ਸੀ.ਪਾਈਟ ਕੈਂਪ ਨੰਗਲ ਮਾਰਫਤ ਸਰਕਾਰੀ ਸ਼ਿਵਾਲਿਕ ਕਾਲਜ ਮੋਜੋਵਾਲ ਨਯਾ ਨੰਗਲ ਵਿਚ ਨਿੱਜੀ ਤੌਰ 'ਤੇ ਆ ਕੇ ਹੋਰ ਵੇਰਵੇ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਬਾਜ਼ਾਰਾਂ 'ਚ ਦੋ ਦਿਨਾਂ ਤੱਕ ਦੀਵਾਲੀ ਦੀਆਂ ਰੌਣਕਾਂ, ਦੀਵਾਲੀ ਤੇ ਬੰਦੀ ਛੋੜ ਦਿਵਸ ਕਾਰਨ ਭੰਬਲਭੂਸਾ <br/>
Ad Position 24