05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਹਾਕੀ ਦੀ ਟੀਮ ਦੇ ਖਿਡਾਰੀ ਸਕੂਲ ਇੰਚਾਰਜਾਂ ਗੁਰਪ੍ਰੀਤ ਸਿੰਘ ਗਿਰਨ ਐਸ. ਐਮ. ਸੀ. ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ਼ ਮੈਂਬਰਾਂ ਨਾਲ | ਤਸਵੀਰ : ਮਨਜੀਤ ਸਿੰਘ ਸੈਣੀ <br/> 05-11-2025
ਬੇਲਾ, 4 ਨਵੰਬਰ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਸਕੂਲ ਇੰਚਾਰਜ ਤੇ ਕੋਚ ਗੁਰਪ੍ਰੀਤ ਸਿੰਘ ਗਿਰਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਨੇ ਸੈਂਟਰ ਭਲਿਆਣ ਨਾਲ ਮਿਲ ਕੇ ਬਲਾਕ ਸਲੌਰਾ ਅਧੀਨ ਖੇਡਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਹਾਕੀ (ਲੜਕਿਆਂ) ਦੇ ਮੁਕਾਬਲੇ 'ਚ ਅਨੰਦਪੁਰ ਸਾਹਿਬ ਦੀ ਟੀਮ ਨਾਲ ਹੋਏ ਮੈਚ ਦੌਰਾਨ ਜ਼ਿਲੇ੍ਹ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਗਿਰਨ ਨੇ ਕਿਹਾ ਕਿ ਇਹ ਸਮੁੱਚੇ ਪਿੰਡ, ਇਲਾਕੇ ਲਈ ਮਾਣਮੱਤੀ ਪ੍ਰਾਪਤੀ ਹੈ | ਇਸ ਤੋਂ ਪਹਿਲਾਂ ਸਕੂਲ ਦੀ ਲੜਕੀਆਂ ਦੀ ਹਾਕੀ ਟੀਮ ਵੀ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਹੈ | ਸਕੂਲ ਮੈਨੇਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਬਲਾਕ ਪ੍ਰਾਇਮਰੀ ਅਫ਼ਸਰ ਸਾਹਿਬਾਨ ਤੇ ਸੈਂਟਰ ਹੈੱਡ ਅਧਿਆਪਕ ਮੈਡਮ ਕਮਲਜੀਤ ਕੌਰ, ਮਹਿੰਦਰਪਾਲ ਸਿੰਘ ਐਮ. ਪੀ. ਖੇੜੀ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਦੇ ਸਹਿਯੋਗ ਸਦਕਾ ਇਹ ਪ੍ਰਾਪਤੀ ਸੰਭਵ ਰਹੀ | ਇਸ ਮੌਕੇ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਗਿਰਨ ਨੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਵੀ ਹੋਰ ਸਖ਼ਤ ਮਿਹਨਤ ਨਾਲ ਵਿੱਦਿਆ ਹਾਸਿਲ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਮਹਿੰਦਰ ਕੌਰ ਬੰਗਾ, ਐਸ. ਐਮ. ਸੀ. ਚੇਅਰਮੈਨ ਸੁਖਪਾਲ ਕੌਰ, ਹਰਪ੍ਰੀਤ ਕੌਰ, ਊਸ਼ਾ ਰਾਣੀ, ਪਰਮਜੀਤ ਕੌਰ, ਰਜਨੀ, ਸੰਦੀਪ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਝੱਜ ਮੰਡਲ ਵਿਖੇ ਆਤਮਨਿਰਭਰ ਭਾਰਤ ਬੂਥ ਸੰਮੇਲਨ ਕਰਵਾਇਆ <br/> ਅਗਲੀ ਖ਼ਬਰ ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24