06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਾਵਰ ਸਲੈਪ ਚੈਂਪੀਅਨ ਜੁਝਾਰ ਸਿੰਘ ਦਾ ਪੁਲਿਸ ਵਲੋਂ ਵਿਸ਼ੇਸ਼ ਸਨਮਾਨ <br/>

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਮਨਜੀਤ ਸਿੰਘ ਔਲਖ ਡੀ. ਐਸ. ਪੀ. ਤੇ ਐਸ. ਐੱਚ. ਓ. ਗੁਰਪ੍ਰੀਤ ਸਿੰਘ ਤੇ ਹੋਰ ਜੁਝਾਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ | ਸਵੀਰ : ਜਗਮੋਹਣ ਸਿੰਘ ਨਾਰੰਗ <br/> 05-11-2025
ਸ੍ਰੀ ਚਮਕੌਰ ਸਾਹਿਬ, 4 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪਾਵਰ ਸਲੈਪ 'ਚ ਵਿਸ਼ਵ ਚੈਂਪੀਅਨ ਜੁਝਾਰ ਸਿੰਘ ਢਿੱਲੋਂ (ਟਾਈਗਰ) ਦਾ ਸਥਾਨਕ ਪੁਲਿਸ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਮਨਜੀਤ ਸਿੰਘ ਔਲਖ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਤੇ ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਜੁਝਾਰ ਸਿੰਘ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਦੇਸ਼ ਦੇ ਖਿਡਾਰੀ ਅੱਜ ਵਿਸ਼ਵ ਪੱਧਰ 'ਤੇ ਚੰਗੀ ਕਾਰਗੁਜ਼ਾਰੀ ਵਿਖਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਕਿ੍ਕਟ ਜਾਂ ਹਾਕੀ, ਕੁਸ਼ਤੀ ਹੋਵੇ ਜਾਂ ਫਿਰ ਪਾਵਰ ਸਲੈਪ ਵਰਗੀ ਖੇਡ ਹੋਵੇ ਉਸ 'ਚ ਪੰਜਾਬੀਆਂ ਨੇ ਆਪਣੀ ਪੂਰੀ ਧਾਕ ਜਮਾਈ ਹੈ, ਜਿਸ ਨਾਲ ਹਰ ਪੰਜਾਬੀ ਦਾ ਸਿਰ ਫ਼ੱਕਰ ਨਾਲ ਉੱਚਾ ਹੋ ਜਾਂਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਜੁਝਾਰ ਸਿੰਘ ਜਿਹੇ ਖਿਡਾਰੀਆਂ ਨੂੰ ਆਪਣਾ ਆਦਰਸ਼ ਬਣਾਉਣ ਤੇ ਵਿਸ਼ਵ ਭਰ ਵਿਚ ਦੇਸ਼ ਦਾ ਨਾਂ ਉੱਚਾ ਕਰਨ | ਇਸ ਮੌਕੇ ਜੁਝਾਰ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕੀਤਾ ਹੈ, ਜਿਸ ਲਈ ਉਸ ਦੇ ਪਿਤਾ ਬਲਵਿੰਦਰ ਸਿੰਘ ਸੰਗਤ ਦੀ ਬਹੁਤ ਵੱਡੀ ਘਾਲਣਾ ਹੈ | ਉਨ੍ਹਾਂ ਅੱਜ ਦੀ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਮੁਕਾਮ ਹਾਸਿਲ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਨਸ਼ਿਆਂ ਅਤੇ ਗ਼ਲਤ ਸੁਸਾਇਟੀ ਦਾ ਸਾਥ ਛੱਡ ਫਿਰ ਮਿਥੇ ਮੁਕਾਮ ਨੂੰ ਹਾਸਿਲ ਕਰਨ ਲਈ ਸਖ਼ਤ ਮਿਹਨਤ ਕੀਤੀ ਜਾਵੇ | ਫਿਰ ਸਫਲਤਾ ਵੀ ਤੁਹਾਡੇ ਪੈਰ ਚੁੰਮੇਗੀ | ਇਸ ਮੌਕੇ ਉਨ੍ਹਾਂ ਇਸ ਸਨਮਾਨ ਲਈ ਉਨ੍ਹਾਂ ਸ੍ਰੀ ਚਮਕੌਰ ਸਾਹਿਬ ਪੁਲਿਸ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਏ. ਐਸ. ਆਈ. ਰਣਜੀਤ ਸਿੰਘ, ਏ. ਐਸ. ਆਈ. ਬੱਲਭ ਸਿੰਘ, ਭੂਰੇ ਖ਼ਾਨ ਸਮੇਤ ਵੱਡੀ ਗਿਣਤੀ 'ਚ ਪੁਲਿਸ ਅਤੇ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਭੇਜਣ ਦੇ ਨਾਂਅ 'ਤੇ 19 ਲੱਖ ਦੀ ਠੱਗੀ, ਐੱਨ. ਆਰ. ਆਈ. ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24