29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪਾਖਰਪੁਰ ਦੇ ਸਰਪੰਚ ਵਲੋਂ ਪਿੰਡ ਦੇ ਵਿਕਾਸ ਕੰਮਾਂ ਲਈ ਕੀਤੀ ਡੀ. ਸੀ. ਅੰਮਿ੍ਤਸਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 20-09-2025
ਜੈਂਤੀਪੁਰ, 19 ਸਤੰਬਰ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਪਾਖਰਪੁਰ ਦੇ ਸਰਪੰਚ ਸਤਨਾਮ ਸਿੰਘ ਵਲੋਂ ਪਿੰਡ ਵਿਚ ਹੋਣ ਵਾਲੇ ਵਿਕਾਸ ਦੇ ਕੰਮਾਂ ਲਈ ਡਿਪਟੀ ਕਮਿਸ਼ਨਰ ਅੰਮਿ੍ਤਸਰ ਮੈਡਮ ਸਾਕਸ਼ੀ ਸਾਹਨੀ ਨੂੰ ਜਾਣੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮਾਸਟਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਸਾਡੇ ਟੀਮ ਵਲੋਂ ਡਿਪਟੀ ਕਮਿਸ਼ਨ ਅੰਮਿ੍ਤਸਰ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਸੰਬੰਧਿਤ ਮਹਿਕਮੇ ਨੂੰ ਪਿੰਡ ਪਾਖਰਪੁਰ ਦੀਆਂ ਮੰਗਾ ਬਾਰੇ ਜਾਣੂ ਕੀਤਾ ਜਾਵੇਗਾ ਤੇ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ. ਐੱਮ. ਮਜੀਠਾ, ਤਹਿਸੀਲਦਾਰ ਹਮੀਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ, ਪਲਵਿੰਦਰ ਸਿੰਘ ਸੋਖੀ, ਸੁਖਵਿੰਦਰ ਸਿੰਘ ਖੈੜਾ, ਜਸਵਿੰਦਰ ਸਿੰਘ ਬੇਦੀ ਪਟਵਾਰੀ, ਨੰਬਰਦਾਰ ਅਜੀਤ ਸਿੰਘ, ਸਰਪੰਚ ਚਨਪ੍ਰੀਤ ਸਿੰਘ, ਜੁਝਾਰ ਸਿੰਘ ਭਿੱਟੇਵੱਢ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਗ਼ਰੀਬ ਕਿਸਾਨ ਪਰਿਵਾਰ ਦਾ ਹੜ੍ਹ ਨੇ ਜਿੱਥੇ ਘਰ ਖੋਹਿਆ, ਫ਼ਸਲ ਖੋਹੀ ਉੱਥੇ ਘਰ ਦੀ ਸੁਆਣੀ ਵੀ ਖੋਹ ਲਈ <br/> ਅਗਲੀ ਖ਼ਬਰ 44 ਨੋਡਲ ਤੇ 200 ਕਲੱਸਟਰ ਅਫ਼ਸਰ ਪਰਾਲੀ ਸਾੜਨ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਨਗੇ-ਅਮਿਤ ਕੁਮਾਰ ਪੰਚਾਲ
Ad Position 24