29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਧਾਰਮਿਕ ਖੇਤਰ ਵਿਚ ਮਾਰੀਆਂ ਅਹਿਮ ਮੱਲਾਂ <br/>

Ad Position 21
No active advertisement
ਅਜੀਤ ਡੈਸਕ 20-09-2025
ਬਾਬਾ ਬਕਾਲਾ ਸਾਹਿਬ, 19 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਂਕ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਅਹਿਮ ਮੱਲਾਂ ਮਾਰੀਆਂ ਹਨ | ਬੀਤੇ ਦਿਨ ਸਿੱਖ ਜੀਵਨ ਜਾਚ ਵੈਲਫੇਅਰ ਸੁਸਾਇਟੀ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਵਲੋਂ ਧਾਰਮਿਕ ਪ੍ਰੀਖਿਆ ਦੇ ਵੱਡੇ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ, ਜਿਸ ਵਿਚੋਂ ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਵਿਸ਼ੇਸ਼ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਨਗਰ ਦਾ ਨਾਮ ਰੌਸ਼ਨ ਕੀਤਾ | ਉਕਤ ਸਾਰਿਆਂ ਅੱਵਲ ਆਏ ਬੱਚਿਆਂ ਨੂੰ ਅੱਜ ਸਿੱਖ ਜੀਵਨ ਜਾਚ ਵੈਲਫੇਅਰ ਸੁਸਾਇਟੀ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ.ਏ. ਵਲੋਂ ਆਪਣੀ ਟੀਮ ਨਾਲ ਸਕੂਲ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਜਨਰਲ ਸਕੱਤਰ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਮੈਡਮ ਮਨਜੀਤ ਕੌਰ ਵਾਲੀਆ, ਪਿ੍ੰਸੀਪਲ ਮਨਪ੍ਰੀਤ ਸਿੰਘ ਟੱਕਰ ਅਤੇ ਅਮਨਪਾਲ ਸਿੰਘ ਵਾਈਸ ਪਿ੍ੰਸੀਪਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਅੰਮਿ੍ਤਸਰ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕੀਤਾ ਸਨਮਾ... ਅਗਲੀ ਖ਼ਬਰ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਬੀਬੀ ਜਗਦੀਸ਼ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ <br...
Ad Position 24