29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਡੀ.ਸੀ. ਅੰਮਿ੍ਤਸਰ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 20-09-2025
ਕੱਥੂਨੰਗਲ/ਜੈਂਤੀਪੁਰ 19 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ 'ਚ ਮਾਨਯੋਗ ਡਿਪਟੀ ਕਮਿਸ਼ਨਰ, ਅੰਮਿ੍ਤਸਰ ਸ਼ਾਕਸੀ ਸਾਹਨੀ, ਏ. ਡੀ. ਸੀ. ਰੋਹਿਤ ਗੁਪਤਾ ਅਤੇ ਐਸ.ਡੀ.ਐੱਮ. ਮਜੀਠਾ ਪਿਯੂਸ਼ਾ ਬੁਰੜਕ, ਤਹਿਸੀਲਦਾਰ ਹਮੀਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਮਜੀਠਾ, ਬਲਜਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ, ਵਲੋਂ ਪਿੰਡ ਅਜਾਇਬਵਾਲੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਭਰਾਵਾਂ ਨੂੰ 'ਹੀਰੋ ਕਿਸਾਨ ਸਰਟੀਫਿਕੇਟ' ਦਿੱਤੇ ਗਏ | ਇਸ ਮੌਕੇ ਤੇ ਸੰਬੰਧਿਤ ਮਾਲ ਵਿਭਾਗ ਤੋਂ ਜਸਵਿੰਦਰ ਸਿੰਘ ਬੇਦੀ, ਹਰਦੇਵ ਸਿੰਘ, ਅਨੰਦ ਜੋਤੀ, ਮਨਦੀਪ ਕੌਰ, ਮਨਵਿੰਦਰ ਸਿੰਘ ਮੱਲੀ, ਸੁੱਖ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਪਟਵਾਰੀ ਮੌਕੇ 'ਤੇ ਹਾਜਰ ਰਹੇ | ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਵੇਂ ਝੋਨੇ ਦੇ ਸੀਜ਼ਨ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਬੀ. ਡੀ. ਪੀ. ਓ. ਦਫ਼ਤਰ ਅੱਗੇ ਮਗਨਰੇਗਾ ਵਰਕਰਾਂ ਵਲੋਂ ਧਰਨਾ <br/> ਅਗਲੀ ਖ਼ਬਰ ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਨੇ ਧਾਰਮਿਕ ਖੇਤਰ ਵਿਚ ਮਾਰੀਆਂ ਅਹਿਮ ਮੱਲਾਂ <br/>
Ad Position 24