29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 20-09-2025
ਚੋਗਾਵਾਂ, 19 ਸਤੰਬਰ (ਕਲਸੀ)- ਬਲਾਕ ਚੋਗਾਵਾਂ ਦੇ ਪਿੰਡ ਬਰਾੜ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਚੋਗਾਵਾਂ ਸਿਮਰਦੀਪ ਸਿੰਘ ਨੇ ਕਿਸਾਨਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸਿਮਰਨਜੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਸੰਬੰਧੀ ਨੁਕਤੇ ਸਾਂਝੇ ਕੀਤੇ | ਲੰਗਜ਼ ਕੇਅਰ ਫਾਉਨਡੇਸ਼ਨ ਤੋਂ ਆਏ ਡਾ: ਸੋਨਾਲੀ ਵੋਹਰਾ ਨੇ ਕਿਸਾਨਾਂ ਨੂੰ ਹਵਾ ਪ੍ਰਦੂਸ਼ਨ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਵਿਸਥਾਰ ਨਾਲ ਦੱਸਿਆ |
ਕੈਂਪ ਦੇ ਅੰਤ ਵਿਚ ਬਲਾਕ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਮਾਣਿਕ ਦੇਵਗਨ, ਖੇਤੀਬਾੜੀ ਵਿਸਥਾਰ ਅਫਸਰ ਗੁਰਜੀਤ ਸਿੰਘ, ਬੀ. ਟੀ. ਐੱਮ. ਜਤਿਨਪਾਲ, ਏ. ਐੱਸ. ਆਈ. ਜਗਮੋਹਨ ਸਿੰਘ, ਫੀਲਡ ਵਰਕਰ ਗੁਰਿੰਦਰਬੀਰ ਸਿੰਘ ਅਤੇ ਜਸਬੀਰ ਸਿੰਘ ਕਿਸਾਨ ਪ੍ਰਗਟ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੋਟਲਾ ਬਥੂੰਨਗੜ੍ਹ ਵਿਖੇ ਸਰਪੰਚ ਵਲੋਂ ਖੇਡ ਸਟੇਡੀਅਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਈ. ਟੀ. ਓ. ਨੇ ਅਨਾਜ ਮੰਡੀ ਜੰਡਿਆਲਾ ਗੁਰੂ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ <br/>
Ad Position 24