29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੋਟਲਾ ਬਥੂੰਨਗੜ੍ਹ ਵਿਖੇ ਸਰਪੰਚ ਵਲੋਂ ਖੇਡ ਸਟੇਡੀਅਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 20-09-2025
ਟਾਂਗਰਾ, 19 ਸਤੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਕੋਟਲਾ ਬਥੂੰਨਗੜ੍ਹ ਵਿਖੇ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਵੇਂ ਖੇਡ ਸਟੇਡੀਅਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ ਨੇ ਕਿਹਾ ਕਿ ਇਹ ਸਟੇਡੀਅਮ ਰਜਿੰਦਰ ਸਿੰਘ ਭੰਗਵਾਂ ਕੋਆਪ੍ਰੇਟਿਵ ਸੋਸਾਇਟੀ ਵਲੋਂ ਲਗਭਗ 2 ਕਰੋੜ 1 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਨੀਂਹ ਦੀ ਪੁੱਟਾਈ ਜੇ. ਸੀ. ਬੀ. ਮਸ਼ੀਨ ਰਾਹੀਂ ਕੀਤੀ ਜਾ ਰਹੀ ਹੈ | ਉਨ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸਰਬਜੀਤ ਸਿੰਘ, ਮਾਸਟਰ ਸੂਬਾ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ ਮੈਂਬਰ ਪੰਚਾਇਤ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਅਰਵਿੰਦਰ ਸਿੰਘ, ਦਲਬੀਰ ਸਿੰਘ, ਕਰਨ ਨੰਬਰਦਾਰ, ਸੱਜਣ ਸਿੰਘ, ਬਚਨ ਸਿੰਘ, ਜਗਰੂਪ ਸਿੰਘ, ਹਰਸਿਮਰਜੀਤ ਸਿੰਘ, ਕੁਲਜੀਤ ਸਿੰਘ, ਸੰਨੀ, ਵਿਜੇ, ਬਹਾਦਰ, ਆਜ਼ਾਦਵਿੰਦਰ, ਹਰਮਨਜੀਤ, ਨਵਜੋਤ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸ਼ਰਧਾ ਨਾਲ ਮਨਾਈ <br/> ਅਗਲੀ ਖ਼ਬਰ ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ <br/>
Ad Position 24