29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੇਂਦਰ ਸਰਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ-ਅਸ਼ਵਨੀ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 20-09-2025
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਕਸਬਾ ਅਜਨਾਲਾ, ਰਮਦਾਸ ਅਤੇ ਹਲਕਾ ਰਾਜਾਸਾਂਸੀ ਦੇ ਕੁਝ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਤੇ ਆਗੂਆਂ ਵਲੋਂ ਕੀਤੇ ਜਾ ਰਹੇ ਹੜ੍ਹ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਗਲੇਰੀ ਰਣਨੀਤੀ ਉਲੀਕਣ ਲਈ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਜਨਾਲਾ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਪਾਰਟੀ ਦੇ ਮੰਡਲ ਪ੍ਰਧਾਨਾਂ ਤੇ ਹੋਰਨਾਂ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਅੰਦਰ ਹੋਏ ਨੁਕਸਾਨ ਅਤੇ ਭਾਜਪਾ ਵਲੋਂ ਹੜ੍ਹ ਪੀੜਤਾਂ ਤੱਕ ਪਹੁੰਚਾਈ ਰਾਹਤ ਸਮਗਰੀ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵੀ ਉਨ੍ਹਾਂ ਦੇ ਨਾਲ ਹਨ | ਇਸ ਦੌਰਾਨ ਗੱਲਬਾਤ ਕਰਦਿਆਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਭਾਜਪਾ ਵਲੋਂ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਮੈਂਬਰ ਜਨਰਲ ਕੌਂਸਲ ਸਤਿੰਦਰ ਸਿੰਘ ਮਾਕੋਵਾਲ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਬੰਟਾ, ਸਾਬਕਾ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਨੇਪਾਲ, ਕੌਂਸਲਰ ਵਿਕਰਮ ਬੇਦੀ, ਧਰਮਿੰਦਰ ਸਿੰਘ ਪਿ੍ੰਸ, ਅਮਰਜੀਤ ਸਿੰਘ ਨੰਗਲ, ਇੰਦਰਜੀਤ ਸਿੰਘ ਰਮਦਾਸ, ਭੁਪਿੰਦਰ ਸਿੰਘ ਹਾਸ਼ਮਪੁਰਾ, ਕੁਲਵੰਤ ਸਿੰਘ ਵੰਝਾਂਵਾਲਾ, ਚੰਨਣ ਸਿੰਘ ਬਰਲਾਸ, ਗੁਰਵਿੰਦਰ ਸਿੰਘ ਮੁਕਾਮ, ਸਕੱਤਰ ਸਿੰਘ ਭਲੋਟ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਿਲਚੀਆਂ ਵਿਖੇ 'ਸੰਗਠਨ ਸਿਰਜਣ ਅਭਿਆਨ' ਤਹਿਤ ਕਰਵਾਈ ਵਿਸ਼ਾਲ ਮੀਟਿੰਗ ਦੌਰਾਨ ਚੇਅਰਮੈਨ ਡਾ. ਸੀ. ਪੀ. ਜੋਸ਼ੀ ਪਹੁੰਚੇ... ਅਗਲੀ ਖ਼ਬਰ ਈਰਾਨ ਵਿਚ ਫਸੇ ਨੌਜਵਾਨ ਨੂੰ ਅਗਵਾਕਾਰਾਂ ਤੋਂ ਛਡਾਉਣ ਲਈ ਵਿਧਾਇਕ ਧਾਲੀਵਾਲ ਨੇ ਭਾਰਤੀ ਦੂਤਘਰ ਤੋਂ ਮਦਦ ਮੰਗੀ <br/>
Ad Position 24