17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਤੋਲਾ ਨੰਗਲ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਰਾਤ ਦੇ ਦੀਵਾਨ ਸਜਾਏ <br/>

Ad Position 21
No active advertisement
ਅਜੀਤ ਡੈਸਕ 21-09-2025
ਰਾਮ ਤੀਰਥ, 20 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਤੋਲਾ ਨੰਗਲ ਵਿਖੇ ਐੱਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਮਾਹੀ ਸਿੰਘ ਦੀ ਯਾਦ ਵਿਚ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਦੇ ਦੂਸਰੇ ਦਿਨ ਰਾਤ ਦੇ ਭਾਰੀ ਦੀਵਾਨ ਸਜਾਏ ਗਏ | ਬਾਬਾ ਹਰਭਜਨ ਸਿੰਘ ਕੁੱਲੀ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲਿਆਂ ਦੀ ਸਰਪ੍ਰਸਤੀ ਹੇਠ ਸਜਾਏ ਗਏ ਭਾਰੀ ਦੀਵਾਨ ਵਿਚ ਰਾਗੀ ਭਾਈ ਪੂਜਨੀਕ ਸਿੰਘ ਅੰਮਿ੍ਤਸਰ ਵਾਲੇ, ਢਾਡੀ ਭਾਈ ਮਿਲਖਾ ਸਿੰਘ ਮੌਜੀ, ਕਥਾ ਵਾਚਕ ਭਾਈ ਦਿਲਬਾਗ ਸਿੰਘ ਬਲੇਅਰ ਨੇ ਸੰਗਤਾਂ ਨੂੰ ਗੁਰਮਤਿ ਇਤਿਹਾਸ ਨਾਲ ਜੋੜਿਆ | ਮੰਚ ਸੰਚਾਲਕ ਦੇ ਫਰਜ਼ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਸ਼ਪਾਲ ਸਿੰਘ ਵਲੋਂ ਬਾਖੂਬੀ ਨਿਭਾਏ ਗਏ | ਕੱਲ੍ਹ 17 ਸਤੰਬਰ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ, ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ | ਸ਼ਾਮ ਨੂੰ ਕੁੜੀਆਂ ਅਤੇ ਮੁੰਡਿਆਂ ਦੀਆਂ ਇੰਟਰਨੈਸ਼ਨਲ ਕਬੱਡੀ ਟੀਮਾਂ ਦੇ ਸ਼ੋਅ ਮੈਚ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਭਲਾਈ ਕੇਂਦਰ ਅੰਮਿ੍ਤਸਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਲੋੜਵੰਦ ਪਰਿਵਾਰਾਂ ਨੂੰ ਮੱਝਾਂ ਅਤੇ ਗ... ਅਗਲੀ ਖ਼ਬਰ ਲੰਡਨ 'ਚ ਮੁੜ ਵੱਜੇਗਾ ਅਕਾਸ਼ ਰੇਡੀਓ-ਸੁਖਵਿੰਦਰ ਸਿੰਘ ਸੁੱਖੀ
Ad Position 24