17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਝੰਡੇਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 21-09-2025
ਚੇਤਨਪੁਰਾ, 20 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅੰਮਿ੍ਤਸਰ ਮਨਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ. ਐੱਸ. ਪੀ. ਅਜਨਾਲਾ ਦੀ ਅਗਵਾਈ ਵਿਚ ਥਾਣਾ ਝੰਡੇਰ ਦੀ ਪੁਲਿਸ ਵਲੋਂ 26,250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਗੁਰਵਿੰਦਰ ਸਿੰਘ ਡੀ. ਐੱਸ. ਪੀ. ਅਜਨਾਲਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝੰਡੇਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਝੰਡੇਰ ਵਿਚ ਇਕ ਵਿਅਕਤੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਹੈ |
ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਝੰਡੇਰ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਸੁਖਦੇਵ ਸਿੰਘ ਵਾਸੀ ਪਿੰਡ ਝੰਡੇਰ ਨੂੰ 26,250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ ਕਰ ਲਿਆ ਗਿਆ | ਜਿਸ ਦੇ ਖ਼ਿਲਾਫ਼ ਥਾਣਾ ਝੰਡੇਰ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਦਿੱਤੇ ਸਮਰਥਨ ਲਈ ਹਮੇਸ਼ਾ ਰਿਣੀ ਰਹਾਂਗੇ-ਵਿੱਕੀ ਭਿੰਡਰ,... ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਪੂਰੀ ਮਦਦ ਕੀਤੀ ਜਾਵੇਗੀ-ਡਾ. ਸੁਕਾਂਤਾ ਮਜੂਮਦਾਰ <br/>
Ad Position 24