17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹਲਕਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਦਿੱਤੇ ਸਮਰਥਨ ਲਈ ਹਮੇਸ਼ਾ ਰਿਣੀ ਰਹਾਂਗੇ-ਵਿੱਕੀ ਭਿੰਡਰ, ਰਵੀ ਚੀਮਾਂ, <br/>

Ad Position 21
No active advertisement
ਅਜੀਤ ਡੈਸਕ 21-09-2025
ਬਾਬਾ ਬਕਾਲਾ ਸਾਹਿਬ, 20 ਸਤੰਬਰ (ਰਾਜਨ)-ਬੀਤੇ ਕੱਲ ਕਾਂਗਰਸ ਪਾਰਟੀ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਰਪੱਖ ਚੋਣ ਕਰਨ ਲਈ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਲਗਾਏ ਗਏ ਅਬਜ਼ਰਵਰ ਕੇਂਦਰੀ ਮੰਤਰੀ ਡਾ. ਸੀ.ਪੀ ਜੋਸ਼ੀ ਹਲਕਾ ਬਾਬਾ ਬਕਾਲਾ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਇਕੱਲੇ-ਇਕੱਲੇ ਕਾਂਗਰਸੀ ਅਹੁਦੇਦਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਪੱਖ ਜਾਣਿਆ ਕਿ ਉਹ ਕਿਸ ਉਮੀਦਵਾਰ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਸ਼ਿਫਾਰਸ ਕਰਦੇ ਹਨ | ਜਿਸ ਦੌਰਾਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬਹੁਗਿਣਤੀ ਕਰੀਬ 80% ਅਹੁਦੇਦਾਰਾਂ ਅਤੇ ਵਰਕਰਾਂ ਨੇ ਵਰਿੰਦਰ ਸਿੰਘ ਵਿੱਕੀ ਭਿੰਡਰ ਦੇ ਹੱਕ ਵਿਚ ਪੁਰਜ਼ੋਰ ਸਿਫਾਰਸ਼ ਕੀਤੀ ਕਿ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਜਾਵੇ | ਜਿਸ ਤੇ ਸ: ਵਰਿੰਦਰ ਸਿੰਘ ਵਿੱਕੀ ਭਿੰਡਰ ਅਤੇ ਸਰਪੰਚ ਰਵਿੰਦਰ ਸਿੰਘ ਰਵੀ ਚੀਮਾਂ ਨੇ ਵਰਕਰਾਂ ਦਾ ਹਾਰਦਿਕ ਧੰਨਵਾਦ ਕੀਤਾ ਹੈ | ਇਸ ਮੌਕੇ ਰੋਬਿਨ ਮਾਨ ਪ੍ਰਧਾਨ, ਮਾਸਟਰ ਸੰਤੋਖ਼ ਸਿੰਘ ਚੀਮਾ, ਸਾ: ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਅਰਜਨਬੀਰ ਸਿੰਘ ਸਰਾਂ, ਹਰਜਿੰਦਰ ਸਿੰਘ ਰਾਮਪੁਰ, ਸਾਹਿਬ ਸਿੰਘ ਝਾੜੂਨੰਗਲ, ਲਾਲੀ ਹਸਨਪੁਰ, ਸਾਹਿਬ ਸਿੰਘ ਛੱਜਲਵੱਡੀ, ਯੁੱਧਵੀਰ ਸਿੰਘ ਸਰਲੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜੇਸ਼ ਅਰੋੜਾ, ਕੇਸਰੀ ਨੰਦਨ ਟਰੇਡਿੰਗ ਕੰਪਨੀ ਸਬਜ਼ੀ ਮੰਡੀ ਵੱਲ੍ਹਾ ਨਹੀਂ ਰਹੇ ਅਗਲੀ ਖ਼ਬਰ ਝੰਡੇਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24