17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਰ.ਐੱਮ.ਪੀ. ਡਾਕਟਰਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ-ਮਹਿੰਦਰ ਸਿੰਘ ਸੋਹਲ <br/>

Ad Position 21
No active advertisement
ਅਜੀਤ ਡੈਸਕ 21-09-2025
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਇਕਬਾਲ ਸਿੰਘ ਚੇਤਨਪੁਰਾ ਅਤੇ ਜਨਰਲ ਸਕੱਤਰ ਜੋਗਿੰਦਰ ਮਸੀਹ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਐਕਟਿੰਗ ਤੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਸਮੇਤ ਵੱਡੀ ਗਿਣਤੀ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਐਕਟਿੰਗ ਤੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਨਾਲ ਜਿੱਥੇ ਕਿਸਾਨਾਂ ਦੀਆਂ ਪੂਰੀ ਤਰ੍ਹਾਂ ਪੱਕੀਆਂ ਫ਼ਸਲਾਂ ਪਾਣੀ ਦੀ ਭੇਟ ਚੜ ਗਈਆਂ, ਉੱਥੇ ਹੀ ਕਈ ਘਰ ਵੀ ਪੂਰੀ ਤਰ੍ਹਾਂ ਢਹਿ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ ਨਿਊ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਾਲ ਸੰਬੰਧਿਤ ਸਾਰੇ ਆਰ.ਐੱਮ.ਪੀ. ਡਾਕਟਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਲੋਕਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਮੁਹੱਈਆ ਕਰਵਾਉਣਗੇ | ਇਸ ਮੌਕੇ ਡਾ. ਪਿ੍ਥੀਪਾਲ ਸਿੰਘ ਚਮਿਆਰੀ, ਨਿਖਿਲ ਮਸੀਹ, ਗੁਰਭੇਜ ਸਿੰਘ ਬਾਠ, ਜੰਗਬਹਾਦਰ ਮੋਹਨ ਭੰਡਾਰੀਆ, ਬਲਵੰਤ ਸਿੰਘ ਬਲੜ੍ਹਵਾਲ, ਮਨਜੀਤ ਸਿੰਘ ਬਲੜ੍ਹਵਾਲ, ਦਵਿੰਦਰ ਸਿੰਘ ਸਰਾਏ, ਗੁਰਵਿੰਦਰ ਸਿੰਘ ਖ਼ਤਰਾਏ ਕਲਾਂ, ਹੀਰਾ ਮਸੀਹ, ਦੀਪਕ ਕੁਮਾਰ ਅਜਨਾਲਾ, ਸੰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸੇ ਇਕ ਵਿਅਕਤੀ ਦੇ ਘਿਨਾਉਣੇ ਅਪਰਾਧ ਕਾਰਨ ਇੱਕ ਫਿਰਕੇ ਦੇ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਪੰਜਾਬ ਤੇ ਪੰਜਾਬੀਅ... ਅਗਲੀ ਖ਼ਬਰ ਪਾਵਨ ਵਾਲਮੀਕਿ ਤੀਰਥ ਰਾਮਲੀਲ੍ਹਾ ਵਾਸਤੇ ਅਖੰਡ ਜੋਤ ਦੀ ਹੋਈ ਸ਼ੁਰੂਆਤ <br/>
Ad Position 24