17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲਖਨਊ ਵਿਖੇ ਸਰਬਹਿੰਦ ਸਮਾਗਮਾਂ 'ਚ ਸ਼ਾਮਿਲ ਹੋਣ ਤੋਂ ਬਾਅਦ ਨਿਸ਼ਾਨ ਸਾਹਿਬ ਲੈ ਕੇ ਰਮਦਾਸ ਵਿਖੇ ਪੁੱਜੀਆਂ ਸੰਗਤਾਂ ਦਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 21-09-2025
ਰਮਦਾਸ, 20 ਸਤੰਬਰ (ਜਸਵੰਤ ਸਿੰਘ ਵਾਹਲਾ)-ਲਖਨਊ ਵਿਖੇ ਕਰਵਾਏ ਗਏ ਸਰਬਹਿੰਦ ਸਮਾਗਮ 'ਚ ਸ਼ਾਮਿਲ ਹੋਣ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਸੰਗਤਾਂ ਨਿਸ਼ਾਨ ਸਾਹਿਬ ਪ੍ਰਾਪਤ ਕਰਕੇ ਇਤਿਹਾਸਕ ਕਸਬਾ ਰਮਦਾਸ ਵਿਖੇ ਪੁੱਜੀਆਂ ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਦੱਸਿਆ ਕਿ 50ਵਾਂ ਸਰਬਹਿੰਦ ਸਮਾਗਮ ਲਖਨਊ ਦੀ ਧਰਤੀ ਹੋਇਆ ਹੈ ਤੇ 51ਵਾਂ ਸਰਬਹਿੰਦ ਸਮਾਗਮ ਇਸ ਰਮਦਾਸ ਦੀ ਪਵਿੱਤਰ ਧਰਤੀ 'ਤੇ 9, 10, 11 ਅਕਤੂਬਰ 2026 ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਸੈਕਟਰੀ ਗੁਰਪ੍ਰੀਤ ਸਿੰਘ ਭੱਟੀ, ਆਪ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਨਗਰ ਕੌਂਸਲ ਮੀਤ ਪ੍ਰਧਾਨ ਦਿਨੇਸ਼ ਸੋਨੀ, ਅਮਰਜੀਤ ਸਿੰਘ ਐਡਵਾਈਜਰ, ਹਰਚਰਨ ਸਿੰਘ ਮਨਿਆਰੀ ਵਾਲੇ, ਦਲਜੀਤ ਸਿੰਘ ਰਮਦਾਸ, ਸੁਲੱਖਣ ਸਿੰਘ ਸਿੰਘਪੁਰਾ, ਨੀਰਜ ਕੁਮਾਰ, ਸੁਰਜੀਤ ਸਿੰਘ, ਜਸਕਰਨਪ੍ਰੀਤ ਸਿੰਘ, ਰੋਬਨਪ੍ਰੀਤ ਸਿੰਘ, ਯੁਵਰਾਜ ਸਿੰਘ, ਬਾਬਾ ਬਲਬੀਰ ਸਿੰਘ, ਬਰਿੰਦਰ ਕੌਰ ਰਾਣੀ, ਕੁਲਜੀਤ ਕੌਰ, ਰਣਜੀਤ ਕੌਰ, ਗੁਰਜੀਤ ਕੌਰ, ਰਜਵੰਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਖਬੀਰ ਕੌਰ, ਮਨਪ੍ਰੀਤ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਰਜੁਨ ਵੋਹਰਾ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਬਣੇ ਮੈਂਬਰ <br/> ਅਗਲੀ ਖ਼ਬਰ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>
Ad Position 24