17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਨੇ ਚੇਅਰਮੈਨ ਮਾਰਕੀਟ ਕਮੇਟੀ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 21-09-2025
ਰਈਆ, 20 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸੂਬਾ ਜਨਰਲ ਸਕੱਤਰ ਦਲਬੀਰ ਸਿੰਘ ਬੇਦਾਦ ਪੁਰ ਦੀ ਪ੍ਰਧਾਨਗੀ ਹੇਠ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਵਫਦ ਚੇਅਰਮੈਨ ਮਾਰਕੀਟ ਕਮੇਟੀ ਰਈਆ ਨੂੰ ਮਿਲਿਆ ਅਤੇ ਮੰਡੀ ਦੇ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਚੇਅਰਮੈਨ ਅਤੇ ਡੀ. ਡੀ. ਐੱਨ. ਓ. ਹਰਪ੍ਰੀਤ ਸਿੰਘ ਵਲੋਂ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਬੇਦਾਦ ਪੁਰ ਦੇ ਪ੍ਰਧਾਨ ਦਲਬੀਰ ਸਿੰਘ ਅਤੇ ਸਾਥੀਆਂ ਸੂਬਾ ਪ੍ਰੈੱਸ ਸਕੱਤਰ ਡਾ:ਗੁਰਦੇਵ ਸਿੰਘ ਬੁਤਾਲਾ, ਸੂਬਾ ਖਜ਼ਾਨਚੀ ਕੈਪਟਨ ਭਗਵੰਤ ਸਿੰਘ ਜੱਲੂਪੁਰ ਖੈੜਾ, ਰਵਿੰਦਰ ਸਿੰਘ ਮਾਨ, ਸੁਖਦੇਵ ਸਿੰਘ, ਹਰਿੰਦਰ ਸਿੰਘ, ਸਤਨਾਮ ਸਿੰਘ ਨੂੰ ਯਕੀਨ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ, ਮੰਡੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਡੀ. ਸੀ. ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੰਡੀਆਂ ਦਾ ਕੰਮ ਸਹੀ ਢੰਗ ਨਾਲ ਕਰਵਾਉਣ ਲਈ ਪਹਿਲਾਂ ਹੀ ਇਕ ਅਹਿਮ ਮੀਟਿੰਗ ਕੀਤੀ ਗਈ ਸੀ | ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਝੋਨੇ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ | ਇਸ ਮੌਕੇ ਮੰਡੀ ਦੇ ਸੈਕਟਰੀ ਹਰਪ੍ਰੀਤ ਸਿੰਘ ਅਤੇ ਮੰਡੀ ਦੇ ਪ੍ਰਧਾਨ ਕੌਮਲ ਮਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਝੰਡੇ 'ਚ ਮਾਮਲੇ ਦੀ ਤਫ਼ਤੀਸ਼ ਕਰਨ ਗਏ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਨ 'ਤੇ ਮਾਮਲਾ ਦਰਜ <br/> ਅਗਲੀ ਖ਼ਬਰ ਏ.ਐਸ.ਆਈ ਤਰਸੇਮ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ <br/>
Ad Position 24