17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬੁੱਟਰ ਸਿਵੀਆਂ ਤੇ ਧਰਦਿਉ ਸਮੇਤ ਨੇੜਲੇ ਪਿੰਡਾਂ ਦੇ ਲੋਕ ਜਲਦ ਹੋਣਗੇ ਪ੍ਰਦੂਸ਼ਣ ਮੁਕਤ-ਚੇਅਰਮੈਨ ਰੰਧਾਵਾ

Ad Position 21
No active advertisement
ਗੱਲਬਾਤ ਦੌਰਾਨ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ, ਗੁਰਜਿੰਦਰ ਸਿੰਘ ਘੁਹਾਟਵਿੰਡ, ਜਰਮਨ ਉਦੋਨੰਗਲ ਤੇ ਹੋਰ ਆਗੂ | ਤਸਵੀਰ : ਧਰਮਿੰਦਰ ਸਿੰਘ ਭੰਮਰਾ <br/> 21-09-2025
ਚੌਂਕ ਮਹਿਤਾ, 20 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਸਰਕਾਰ ਦੀ ਕੈਬਨਿਟ ਦੇ ਵਜ਼ੀਰ ਹਰਭਜਨ ਸਿੰਘ ਈ.ਟੀ.ਓ. ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਬੁੱਟਰ ਸਿਵੀਆਂ, ਧਰਦਿਉ ਅਤੇ ਗੱਗੜਭਾਣਾ ਸਮੇਤ ਕਈ ਹੋਰਨਾਂ ਪਿੰਡਾਂ ਨੂੰ ਰਾਣਾ ਖੰਡ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਤੋਂ ਹੁਣ ਬਹੁਤ ਜਲਦ ਨਿਜਾਤ ਮਿਲੇਗੀ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ ਤੇ ਬਲਾਕ ਪ੍ਰਧਾਨ ਜਰਮਨ ਉਦੋਨੰਗਲ ਨੇ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਸੁਖਦੇਵ ਸਿੰਘ ਬੁੱਟਰ, ਬਲਜੀਤ ਸਿੰਘ ਚਾਹਲ (ਜਨਰਲ ਸੈਕਟਰੀ ਪੰਜਾਬ), ਮਾਸਟਰ ਦਿਲਬਾਗ ਸਿੰਘ ਦਿਆਲਗੜ੍ਹ, ਰਣਜੀਤ ਸਿੰਘ ਰਾਣਾ ਸ਼ਾਹ ਧਰਦਿਉ ਤੇ ਸਰਪੰਚ ਪ੍ਰਗਟ ਸਿੰਘ ਬੁੱਟਰ ਦੀ ਮੌਜੂਦਗੀ ਵਿਚ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਆਖਿਆ ਕਿ ਇਸ ਮਾਮਲੇ ਦੇ ਸੰਬੰਧ ਵਿਚ ਮੰਤਰੀ ਈ.ਟੀ.ਓ. ਨਾਲ ਹੋਈ ਤਾਜ਼ਾ ਮੀਟਿੰਗ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਮਿੱਲ ਦੇ ਪ੍ਰਦੂਸ਼ਣ ਵਿਰੁੱਧ ਵਿਭਾਗੀ ਕਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਬਹੁਤ ਜਲਦ ਇਲਾਕੇ ਦੇ ਲੋਕਾਂ ਨੂੰ ਇਸ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ | ਉਕਤ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਪ੍ਰਦੂਸ਼ਣ ਕਾਰਨ ਲੋਕ ਵੱਡੀਆਂ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਸਨ | ਮਿੱਲ ਦੀ ਚਿਮਨੀ ਵਿਚੋਂ ਗੰਧਲਾ ਧੂੰਆਂ ਤੇ ਕਾਲੀ ਸੁਆਹ ਨਿਕਲਣ ਦੇ ਨਾਲ ਨਾਲ ਧਰਤੀ ਹੇਠਲੇ ਪਾਣੀ ਨੂੰ ਵੱਡੇ ਪੱਧਰ 'ਤੇ ਗੰਦਲਾ ਕੀਤਾ ਜਾ ਰਿਹਾ ਸੀ | ਉਕਤ ਆਗੂਆਂ ਨੇ ਆਖਿਆ ਕਿ ਲੋਕਾਂ ਦੀਆਂ ਇਹ ਸਮੱਸਿਆਵਾਂ ਮਾਣਯੋਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਧਿਆਨ ਵਿਚ ਲਿਆਉਣ ਦੇ ਬਾਅਦ ਉਨ੍ਹਾਂ ਦੇ ਵਲੋਂ ਤੁਰੰਤ ਸੰਬੰਧਤ ਵਿਭਾਗ ਨੂੰ ਕਾਰਵਾਈ ਕਰਨ ਦੇ ਲਈ ਹੁਕਮ ਜਾਰੀ ਕੀਤੇ ਗਏ ਸਨ | ਜਿਸ ਤਹਿਤ ਹੁਣ ਵਿਭਾਗੀ ਕਰਵਾਈ ਸ਼ੁਰੂ ਹੋ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਚੜ੍ਹਦੀ ਕਲ੍ਹਾ ਤਹਿਤ ਵਿਧਾਇਕ ਧਾਲੀਵਾਲ ਵਲੋਂ ਸਾਥੀਆਂ ਨਾਲ ਸਰਕਾਰੀ ਦਫ਼ਤਰਾਂ ਦੀ ਸਫ਼ਾਈ <br/> ਅਗਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਸੁਰਜੀਤ ਸਿੰਘ ਕੰਗ <br...
Ad Position 24