18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਲਬੀਰ ਗਿੱਲ ਦੇ ਉੱਦਮਾਂ ਸਦਕਾ ਹਲਕੇ 'ਚ ਨਵੀਆਂ ਤੇ ਪੁਰਾਣੀਆਂ ਸੜਕਾਂ ਦਾ ਕੰਮ ਸ਼ੁਰੂ ਹੋਇਆ-ਸ਼ਿਵਰਾਜ ਭੀਲੋਵਾਲ, ਚੰਨਣਕੇ <br/>

Ad Position 21
No active advertisement
ਅਜੀਤ ਡੈਸਕ 17-10-2025

ਟਾਹਲੀ ਸਾਹਿਬ, 16 ਅਕਤੂਬਰ (ਵਿਨੋਦ ਭੀਲੋਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਹਲਕੇ ਦੀ ਵਾਗਡੋਰ ਸੰਭਾਲਦਿਆਂ ਹੀ ਜਿਥੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਂਦੀ ਹੈ, ਉਥੇ ਹੀ ਲੋਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਦੇ ਵੀ ਪਹਿਲ ਦੇ ਆਧਾਰ 'ਤੇ ਫੌਰੀ ਹੱਲ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਹਲਕਾ ਮਜੀਠਾ ਵਿਚ ਕਰੋੜਾਂ ਰੁਪਏ ਦੀਆਂ ਨਵੀਆਂ ਤੇ ਪੁਰਾਣੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ 'ਆਪ' ਪਾਰਟੀ ਦੇ ਸੀਨੀਅਰ ਆਗੂ ਸਿਵਰਾਜ ਸਿੰਘ ਬਾਠ ਭੀਲੋਵਾਲ, ਕੁਲਵਿੰਦਰ ਸਿੰਘ ਮਿੱਠਾ ਸਰਪੰਚ ਚੰਨਣਕੇ ਨੇ ਗੱਲਬਾਤ ਕਰਦਿਆਂ ਕੀਤਾ | ਉਪਰੋਕਤ ਆਗੂਆਂ ਨੇ ਕਿਹਾ ਕਿ ਆਮ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਦਾ ਧੰਨਵਾਦ ਕੀਤਾ ਕਿ ਹਲਕਾ ਮਜੀਠਾ ਵਿਚ ਸੜਕਾਂ ਦਾ ਬਹੁਤ ਮਾੜਾ ਹਾਲ ਹੋਇਆ ਪਿਆ ਸੀ | ਇਸ ਮੌਕੇ ਮਲਕੀਤ ਸਿੰਘ ਬੀ.ਡੀ.ਪੀ.ਓ ਭੋਏ, ਪ੍ਰੇਮ ਸਿੰਘ ਸੋਨੀ ਸਾਬਕਾ ਸਰਪੰਚ ਕੱਥੂਨੰਗਲ, ਰਵਿੰਦਰਪਾਲ ਸਿੰਘ ਸਰਪੰਚ ਹਦਾਇਤਪੁਰ, ਜੁਗਰਾਜ ਸਿੰਘ ਸਰਪੰਚ ਸਾਧਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਵਲੋਂ ਪਿੰਡ ਤਨੇਲ ਵਿਚ ਨਵੀਂ ਸੜਕ ਦਾ ਉਦਘਾਟਨ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ 10 ਰੋਜ਼ਾ ਸੀ.ਏ. ਟੀ. ਸੀ. ਕੈਂਪ 'ਚ ਹਿੱਸਾ ਲਿਆ <br/>
Ad Position 24