18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਲਬੀਰ ਗਿੱਲ ਵਲੋਂ ਪਿੰਡ ਤਨੇਲ ਵਿਚ ਨਵੀਂ ਸੜਕ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 17-10-2025

ਮੱਤੇਵਾਲ, 16 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਲਕਾ ਮਜੀਠਾ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ | ਸ. ਗਿੱਲ ਹਲਕਾ ਮਜੀਠਾ ਦੇ ਪਿੰਡ ਤਨੇਲ ਵਿਚ 18 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀ ਲਿੰਕ ਰੋਡ ਦਾ ਉੱਦਘਾਟਨ ਕਰਨ ਪਹੁੰਸ ਹੋਏ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਵਿਕਸਤ ਸੂਬਿਆਂ ਵਿਚ ਸ਼ਾਮਿਲ ਕਰਨ ਲਈ ਕਈ ਨਵੇਂ ਪ੍ਰੋਜੈਕਟਾਂ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਮਜੀਠਾ ਵਿਚ ਵਿਕਾਸ਼ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਹਲਕੇ ਅੰਦਰ ਸੜਕਾਂ ਦਾ ਜ਼ਾਲ ਵਿਛਾਇਆ ਜਾਵੇਗਾ | ਇਸ ਮੌਕੇ ਪਿੰਡ ਤਨੇਲ ਦੇ ਸਰਪੰਚ ਮਨਦੀਪ ਸਿੰਘ ਮੋਹਤਬਰਾਂ ਅਤੇ ਨਿਵਾਸੀਆਂ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਮਜੀਠਾ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਇਸ ਮੌਕੇ ਐੱਸ.ਡੀ.ਓ. ਨਿਰਮਲ ਸਿੰਘ, ਸਾਬਕਾ ਸਰਪੰਚ ਗੁਰਪਾਲ ਸਿੰਘ ਤਨੇਲ, ਪ੍ਰਕਾਸ ਸਿੰਘ, ਬਿੱਟੂ, ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਗਦਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਤਲਬੀਰ ਗਿੱਲ ਦੇ ਉੱਦਮਾਂ ਸਦਕਾ ਹਲਕੇ 'ਚ ਨਵੀਆਂ ਤੇ ਪੁਰਾਣੀਆਂ ਸੜਕਾਂ ਦਾ ਕੰਮ ਸ਼ੁਰੂ ਹੋਇਆ-ਸ਼ਿਵਰਾਜ ਭੀਲੋਵਾਲ, ਚੰਨਣਕੇ...
Ad Position 24