18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੈਰੋਂ ਦੇ ਨਵਾਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਰਾਂਕੋਟ ਦੇ ਜਥੇਬੰਦਕ ਸਕੱਤਰ ਬਣਨ ਨਾਲ ਮਾਝੇ 'ਚ ਅਕਾਲੀ ਦਲ ਹੋਇਆ ਮਜ਼ਬੂਤ-ਧੁੰਨਾ

Ad Position 21
No active advertisement
ਆਦੇਸ਼ ਪ੍ਰਤਾਪ ਸਿੰਘ ਕੈਰੋਂ ਸੀਨੀਅਰ ਮੀਤ ਪ੍ਰਧਾਨ, ਅਜੇਪਾਲ ਸਿੰਘ ਮੀਰਾਂਕੋਟ ਜਥੇਬੰਦਕ ਸਕੱਤਰ, ਮਨਿੰਦਰ ਸਿੰਘ ਧੁੰਨਾ ਸੂਬਾ ਡੇਲੀਗੇਟ | <br/> 17-10-2025

ਨਵਾਂ ਪਿੰਡ, 16 ਅਕਤੂਬਰ (ਜਸਪਾਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮਿ੍ਤਸਰ ਦੇ ਨਿਰਦੇਸ਼ਾਂ 'ਤੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਪਿੱਛਲੇ ਦਿਨੀਂ ਗਠਿਤ ਕੀਤੇ ਗਏ ਜਥੇਬੰਦਕ ਢਾਂਚੇ ਦਾ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਾਬਕਾ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਦੇ ਜਥੇਬੰਦਕ ਸਕੱਤਰ ਬਣਨ ਨਾਲ ਮਾਝੇ 'ਚ ਨਵਾਂ ਅਕਾਲੀ ਦਲ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਿੰਦਰ ਸਿੰਘ ਧੁੰਨਾ ਸੂਬਾ ਡੇਲੀਗੇਟ, ਜ਼ਿਲ੍ਹਾ ਅਕਾਲੀ ਜਥਾ ਅੰਮਿ੍ਤਸਰ, ਸ਼ਹਿਰੀ ਵਲੋਂ 'ਅਜੀਤ' ਵਿਸ਼ੇਸ਼ ਗੱਲ ਬਾਤ ਦੌਰਾਨ ਕੀਤਾ ਗਿਆ | ਉਨ੍ਹਾਂ ਕਿਹਾ ਇਨ੍ਹਾਂ ਨਿਯੁਕਤੀਆਂ ਤੋਂ ਇਲਾਵਾ ਮਾਸਟਰ ਤਾਰਾ ਸਿੰਘ ਦੀ ਵੰਸ਼ (ਦੋਹਤੀ) ਦੇ ਬੀਬੀ ਕਿਰਨਜੀਤ ਕੌਰ ਨੂੰ ਜਨਰਲ ਸਕੱਤਰ ਤੇ ਉਨ੍ਹਾਂ ਤੋਂ ਇਲਾਵਾ ਭਾਈ ਮਨਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾ ਕੇ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ ਵਲੋਂ ਮਾਝੇ ਨੂੰ ਵੱਡਾ ਮਾਣ ਬਖਸ਼ਿਆ ਗਿਆ ਹੈ, ਜਿਸ ਸਦਕਾ ਪ੍ਰਧਾਨ ਹਰਪ੍ਰੀਤ ਸਿੰਘ ਦਾ ਮਾਝਾ ਸਦਾ ਰਿਣੀ ਰਹੇਗਾ | ਉਨ੍ਹਾਂ ਇਸ ਮੌਕੇ ਇਹ ਦਾਅਵਾ ਕੀਤਾ ਕਿ ਤਰਨ ਤਾਰਨ ਜਿਮਨੀ ਚੋਣ 'ਚ ਹੋਰਾਂ ਪੰਥਕ ਜਥੇਬੰਦੀਆਂ ਦੇ ਨਾਲ ਨਵਾਂ ਅਕਾਲੀ ਦਲ ਦੀ ਹਮਾਇਤ ਪ੍ਰਾਪਤ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਉਮੀਦਵਾਰ ਭਾਈ ਮਨਦੀਪ ਸਿੰਘ ਵੱਡੇ ਫਰਕ ਨਾਲ ਚੋਣ ਜਿੱਤੇਗਾ | ਇਸ ਮੌਕੇ ਬਿਕਰਮਜੀਤ ਸਿੰਘ ਨਵਾਂ ਪਿੰਡ, ਇੰਜ. ਕਮਲਜੀਤ ਸਿੰਘ ਤੇ ਪ੍ਰਦੀਪ ਕੁਮਾਰ (ਸਾਰੇ ਸੂਬਾ ਡੇਲੀਗੇਟ), ਸੁਪਨਦੀਪ ਸਿੰਘ ਸਾਬੀ ਖਾਨਕੋਟ, ਜਗਜੀਤ ਸਿੰਘ ਵਾਲੀਆ, ਰਾਜਬੀਰ ਸਿੰਘ, ਕਰਨਦੀਪ ਸਿੰਘ, ਬਿਕਰਮ ਸਿੰਘ ਧੁੰਨਾ, ਅਮਰਜੀਤ ਸਿੰਘ ਚੌਹਾਨ, ਮਧੂਬਾਲ ਸਿੰਘ ਮੋਗਾ ਟਕਸਾਲੀ ਸੀਨੀਅਰ ਅਕਾਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਣਿਤ ਮੁਕਾਬਲੇ 'ਚ ਨਵਰੋਜ ਸਿੰਘ ਖਹਿਰਾ ਬਣਿਆ ਸਟੇਟ ਚੈਂਪੀਅਨ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਗਦਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ <br/>
Ad Position 24