18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਲਕਾ ਇੰਚਾਰਜ ਮਜੀਠਾ ਸੱਚਰ ਦੀ ਅਗਵਾਈ 'ਚ ਵੋਟ ਚੋਰੀ ਵਿਰੁੱਧ ਵੱਡੀ ਗਿਣਤੀ 'ਚ ਭਰੇ ਫਾਰਮ <br/>

Ad Position 21
No active advertisement
ਅਜੀਤ ਡੈਸਕ 17-10-2025

ਕੱਥੂਨੰਗਲ, 16 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਦੇਸ਼ ਦੇ ਮਹਿਬੂਬ ਆਗੂ ਰਾਹੁਲ ਗਾਂਧੀ ਵਲੋਂ ਦੇਸ਼ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵਿੱਢੀ ਮੁਹਿੰਮ 'ਵੋਟ ਚੋਰ ਗੱਦੀ ਛੋੜ' ਨੇ ਦੇਸ਼ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਵਾਇਆ ਕਿ ਇਹ ਸਾਰਾ ਕੁਝ ਕਿਵੇਂ ਵੱਡੇ ਪੱਧਰ 'ਤੇ ਹੋ ਰਿਹਾ ਹੈ ਤੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ ਇਸ ਬਾਰੇ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿਚ ਮਜੀਠਾ ਹਲਕੇ ਵਿਚੋਂ 11700 ਫਾਰਮ ਭਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਉਪਰੰਤ ਗੱਲਬਾਤ ਕਰਦਿਆਂ ਮਜੀਠਾ ਸ਼ਹਿਰੀ ਦੇ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਨੇ ਕਿਹਾ ਕਿ ਲੋਕਾਂ ਵਿਚ ਜਿੱਥੇ ਕੇਂਦਰ ਦੀ ਸਰਕਾਰ ਵਿਰੁੱਧ ਰੋਹ ਪਾਇਆ ਜਾ ਰਿਹਾ ਹੈ ਉਥੇ ਪੰਜਾਬ ਦੀ ਮੌਜੂਦਾ ਸਰਕਾਰ ਤੇ ਇਸ ਦੀਆਂ ਲੋਕਮਾਰੂ ਨੀਤੀਆਂ ਤੋਂ ਵੀ ਲੋਕ ਤੰਗ ਆ ਚੁੱਕੇ ਹਨ ਤੇ ਹੁਣ ਪੰਜਾਬ ਤੇ ਇਸ ਤੋਂ ਬਾਅਦ ਕੇਂਦਰ ਵਿਚ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ, ਤਰਨਤਾਰਨ ਦੀ ਜ਼ਿਮਨੀ ਚੋਣ ਸੰਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਹਲਕੇ ਨੇ ਹਮੇਸ਼ਾ ਦੂਰ ਅੰਦੇਸ਼ੀ ਤੇ ਸੂਝ ਤੋਂ ਕੰਮ ਲਿਆ ਉਨ੍ਹਾਂ ਇਸ ਹਲਕੇ ਵਿੱਚੋਂ ਕਾਂਗਰਸ ਦਾ ਹਿੰਦੂ ਚਿਹਰਾ ਹੁਣ ਸਵ: ਡਾ. ਅਗਨੀਹੋਤਰੀ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਚੜਾ ਦਿੱਤਾ ਸੀ ਕਿਉਂਕਿ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਾ ਸੀ ਇਸ ਲਈ ਲੋਕ ਕਾਂਗਰਸ ਦੇ ਉਮੀਦਵਾਰ ਕਰਨ ਬੁਰਜ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਤੇ ਪੰਜਾਬ ਦੇ ਚੰਗੇ ਭਵਿੱਖ ਲਈ ਇਸ ਦੀ ਨੀਂਹ ਏਥੋਂ ਰੱਖਣਗੇ | ਇਸ ਮੌਕੇ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ ਤੇ ਹਲਕਾ ਮਜੀਠਾ ਦੇ ਕਾਂਗਰਸੀ ਕਿਸਾਨ ਵਿੰਗ ਦੇ ਪ੍ਰਧਾਨ

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਨੇ 3 ਪਿੰਡਾਂ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਕਰੀਬ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕੱਥੂਨੰਗਲ ਥਾਣੇ ਅੱਗੇ ਧਰਨਾ <br/>
Ad Position 24