11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਧੰਨ ਧੰਨ ਬਾਬਾ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਪੰਡੋਰੀ ਵੜੈਚ ਵਿਖੇ 29 ਨੂੰ <br/>

Ad Position 21
No active advertisement
ਅਜੀਤ ਡੈਸਕ 18-10-2025
ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਭਾਈ ਸਾਲ੍ਹੋ ਦਾ ਪਵਿੱਤਰ ਜਨਮ ਦਿਹਾੜਾ ਡੇਰਾ ਬਾਬਾ ਭਾਈ ਸਾਲ੍ਹੋ ਪੰਡੋਰੀ ਵੜੈਚ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਅਕਤੂਬਰ ਨੂੰ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ 29 ਅਕਤੂਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਚਕ ਮਨੋਹਰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਗੇ | ਇਸ ਸਮਾਗਮ ਦੌਰਾਨ ਕਬੱਡੀ ਦੀਆਂ ਚਾਰ ਟੀਮਾਂ ਦਰਮਿਆਨ ਕਬੱਡੀ ਮੈਚ ਵੀ ਕਰਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰਤਾ ਵਿਭਾਗ ਕਿਸਾਨਾਂ ਨੂੰ ਤੁਰੰਤ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਉਣ ਲਈ ਹੁਕਮ ਜਾਰੀ ਕਰੇ-ਕਿਸਾਨ ਆਗੂ <br/> ਅਗਲੀ ਖ਼ਬਰ ਸੰਤ ਰਾਮਪਾਲ ਵਲੋਂ ਸਰਹੱਦੀ ਪਿੰਡ ਦੂਜੋਵਾਲ, ਗਿਲਾਵਾਲੀ, ਬੇਦੀਛੰਨਾ ਦੇ ਹਜ਼ਾਰਾਂ ਏਕੜਾਂ ਵਿਚ ਖੜ੍ਹਾ ਪਾਣੀ ਕੱਢਣ ਦੀ ਸੇਵ...
Ad Position 24