16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-10-2025
ਸਠਿਆਲਾ, 21 ਅਕਤੂਬਰ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਤਿਕਾਰਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਅਤੇ ਡੀਨ, ਵਿਕਾਸ ਕੌਂਸਲ ਡਾ. ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਅਧੀਨ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਵਿਚਾਰਧਾਰਾ ਨਾਲ ਸੰਬੰਧਿਤ ਵਿਦਿਆਰਥੀਆਂ ਲਈ ਦੇਸ਼ ਪੱਧਰ ਦਾ ਇਮਤਿਹਾਨ ਕਰਵਾਇਆ ਗਿਆ ਤੇ ਜਿਸ ਵਿਚ 70 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਨਵੰਬਰ ਮਹੀਨੇ ਤੱਕ ਚਲਦੀ ਰਹੇਗੀ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਟਾਫ ਮੈਂਬਰ ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦਾ ਨੁਕਸਾਨ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਕੁਝ ਦੀਵੇ ਬਾਲ ਕੇ ਘਰਾਂ ਨੂੰ ਮੁੜ ਤੋਂ ਰੌਸ਼ਨ ਕਰਨ ਦਾ ਉਪਰਾ... ਅਗਲੀ ਖ਼ਬਰ ਮਜੀਠਾ ਹਲਕੇ 'ਚ ਸੜਕਾਂ ਦਾ ਵਿਛਾਇਆ ਜਾਵੇਗਾ ਜਾਲ-ਤਲਬੀਰ ਗਿੱਲ <br/>
Ad Position 24