16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਿਸਾਨਾਂ ਦਾ ਨੁਕਸਾਨ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਕੁਝ ਦੀਵੇ ਬਾਲ ਕੇ ਘਰਾਂ ਨੂੰ ਮੁੜ ਤੋਂ ਰੌਸ਼ਨ ਕਰਨ ਦਾ ਉਪਰਾਲਾ ਕੀਤਾ ਜਾਵੇਗਾ-ਰਾਜ ਸਭਾ ਮੈਂਬਰ ਸਾਹਨੀ <br/>

Ad Position 21
No active advertisement
ਅਜੀਤ ਡੈਸਕ 22-10-2025
ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸੰਨ ਫਾਊਾਡੇਸ਼ਨ ਦੇ ਚੇਅਰਮੈਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਪਿੰਡ ਜੱਟਾ ਦੇ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਨੂੰ ਸੂਟ, ਕੰਬਲ, ਬਰਤਨ, ਚਾਵਲ, ਲਾਈਟਾਂ, ਫੋਗ ਮਸ਼ੀਨਾ, ਮੰਜੇ, ਗੱਦੇ, ਕੁਰਸੀਆਂ ਆਦਿ ਦੀ ਵੰਡ ਕਰਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ ਦੀ ਕੋਸ਼ਿਸ਼ ਕੀਤੀ | ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜ ਸਭਾ ਮੈਂਬਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਤੀ ਤੌਰ 'ਤੇ ਫ਼ੈਸਲਾ ਲਿਆ ਹੈ ਕਿ ਇਸ ਵਾਰ ਦੀਵਾਲੀ ਨਾ ਮਨਾਈ ਜਾਵੇ | ਇਸ ਖੇਤਰ ਦੇ ਲੋਕਾਂ ਵਿਚਕਾਰ ਸਾਡੀ ਸੰਸਥਾ ਵਲੋਂ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਸਮੱਗਰੀ ਵੰਡੀ ਜਾਵੇਗੀ, ਕੁਝ ਦੀਵੇ ਬਾਲ ਕੇ ਘਰਾਂ ਨੂੰ ਮੁੜ ਤੋਂ ਰੋਸ਼ਨ ਕਰਨ ਦਾ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸੰਸਥਾ ਦੇ ਸੀ. ਈ. ਓ. ਗੁਰਬੀਰ ਸਿੰਘ ਸੰਧੂ, ਸਰਪੰਚ ਗੁਰਦਿਆਲ ਸਿੰਘ, ਗੁਰਭੇਜ ਸਿੰਘ ਕਿਸਾਨ ਆਗੂ, ਕੁਲਦੀਪ ਸਿੰਘ ਫੌਜੀ, ਮਨਿੰਦਰ ਸਿੰਘ ਪੰਚ, ਜਗਜੀਤ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਅਰਮਜੀਤ ਸਿੰਘ ਪੰਚ, ਜੋਤੀ ਪੰਚ, ਕਰਨ ਸਿੰਘ ਪੰਚ, ਦਿਲਬਾਗ ਸਿੰਘ ਫੌਜੀ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਧੂਣਾ ਸਾਹਿਬ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ <br/>
Ad Position 24