16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਿੱਖ ਜੀਵਨ ਜਾਚ ਸੰਸਥਾ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-10-2025
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਵਿਚ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਲਈ ਲਗਾਤਾਰ ਯਤਨਸ਼ੀਲ ਸੰਸਥਾ, ਸਿੱਖ ਜੀਵਨ ਜਾਚ ਸੰਸਥਾ (ਰਜਿ:) ਵਲੋਂ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ (ਐਮ.ਏ.) ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਥਾ ਕੀਰਤਨ ਗੁਰਬਾਣੀ ਦਾ ਪ੍ਰਵਾਹ ਚੱਲਿਆ | ਉੋਪਰੰਤ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ (ਐਮ.ਏ.) ਨੇ ਸੰਸਥਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਦੱਸਿਆ | ਇਸ ਮੌਕੇ ਬਾਬਾ ਗੇਜਾ ਸਿੰਘ, ਕੌਂਸਲਰ ਰਮਨਦੀਪ ਕੌਰ ਰੰਧਾਵਾ, ਮਨਜੀਤ ਸਿੰਘ ਠੁਕਰਾਲ, ਸੁਖਦੇਵ ਸਿੰਘ ਔਜਲਾ, ਅਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਬਲਜੀਤ ਸਿੰਘ ਟੈਂਟ ਹਾਊਸ ਵਾਲੇ, ਗੁਰਪ੍ਰੀਤ ਕੌਰ, ਮਨਪ੍ਰੀਤ ਸਿੰਘ ਭੱਲਰ, ਗੁਰਜੰਟ ਸਿੰਘ ਮੁਖੀ ਧੀਆਂ ਦੇ ਰਖਵਾਲੇ ਸੰਸਥਾ, ਮੇਜਰ ਸਿੰਘ, ਕੁਲਬੀਰ ਸਿੰਘ ਮਾਸਟਰ, ਨਿਰਮਲ ਸਿੰਘ ਡਿਪਟੀ, ਗੁਰਦੀਪ ਸਿੰਘ ਵਾਲੀਆ, ਹਰਪ੍ਰੀਤ ਸਿੰਘ ਖਲਚੀਆਂ, ਤਰਸੇਮ ਸਿੰਘ ਬਾਬਾ ਬਕਾਲਾ ਸਾਹਿਬ ਅਤੇ ਹੋਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬੀਜ ਵੰਡਿਆ ਜਾਵੇਗਾ
Ad Position 24