16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਾਂਗਰਸ ਪਾਰਟੀ ਬੂਥ ਪੱਧਰ 'ਤੇ ਹੋਰ ਮਜ਼ਬੂਤ ਕੀਤੀ ਜਾਵੇਗੀ-ਭੀਲੋਵਾਲ <br/>

Ad Position 21
No active advertisement
ਅਜੀਤ ਡੈਸਕ 22-10-2025
ਟਾਹਲੀ ਸਾਹਿਬ, 21 ਅਕਤੂਬਰ (ਵਿਨੋਦ ਭੀਲੋਵਾਲ)-ਮਜੀਠਾ ਹਲਕਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਤਰਸਿੱਕਾ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਰਾਜੂ ਭੀਲੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਮੰਡਲ ਕਮੇਟੀਆਂ ਤੇ ਹਰ ਬੂਥ ਪੱਧਰ 'ਤੇ ਆਪਣੇ ਵਰਕਰਾਂ ਨੂੰ ਨਾਮਜ਼ਦ ਕੀਤਾ ਜਾਵੇ ਤਾਂ ਜੋ ਪਾਰਟੀ ਦਾ ਹਰ ਪ੍ਰੋਗਰਾਮ ਬੂਥ ਲੈਵਲ ਰਾਹੀਂ ਹਰ ਵਿਅਕਤੀ ਕੋਲ ਪਹੁੰਚ ਸਕੇ, ਜਿਸ ਦੇ ਅਗਾਮੀ ਦਿਨਾਂ 'ਚ ਬਹੁਤ ਸਾਰਥਿਕ ਨਤੀਜੇ ਸਾਹਮਣੇ ਆਉਣਗੇ | ਭੀਲੋਵਾਲ ਨੇ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੱਡੇ ਫਰਕ ਨਾਲ ਚੋਣ ਜਿੱਤ ਕੇ ਕਾਂਗਰਸ ਦੀ ਝੋਲੀ 'ਚ ਪਾਉਣਗੇ | ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਭੀਲੋਵਾਲ ਨੇ ਕਿਹਾ ਕਿ ਇਹ ਸਰਕਾਰ ਲੋਕਾਂ 'ਚ ਆਪਣਾ ਵਿਸ਼ਵਾਸ ਗਵਾ ਚੁੱਕੀ ਹੈ ਤੇ ਲੋਕ ਇਸ ਪਾਰਟੀ ਨੂੰ ਹੁਣ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ | ਇਸ ਮੌਕੇ ਹਰਮਨ ਸਿੰਘ ਟਾਹਲੀ ਸਾਹਿਬ, ਵਿਨੋਦ ਕੁਮਾਰ ਸਾਬੀ ਰੂਪੋਵਾਲੀ ਬ੍ਰਾਹਮਣਾਂ, ਸੁਰਜੀਤ ਸਿੰਘ ਭੀਲੋਵਾਲ, ਗੁਰਭੇਜ ਸਿੰਘ, ਲਖਵਿੰਦਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ ਬਾਬੋਵਾਲ, ਨਵਨੀਤ ਸਿੰਘ ਖੈੜੇ ਬਾਲਾ ਚੱਕ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ <... ਅਗਲੀ ਖ਼ਬਰ ਕਸਤੂਰੀ ਦੀ ਹੱਟੀ ਕਲਾਥ ਸ਼ੋ-ਰੂਮ ਵਾਲਿਆਂ ਨੂੰ ਸਦਮਾ, ਮਾਤਾ ਦਾ ਦਿਹਾਂਤ <br/>
Ad Position 24