16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਵਧਾਈਆਂ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 22-10-2025
ਜੇਠੂਵਾਲ, 21 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23, 24 ਅਕਤੂਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਦੋ ਰੋਜ਼ਾ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਹਜ਼ਾਰਾਂ ਦੀ ਤਦਾਦ 'ਚ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਕਰਮਾਂ ਭਾਗਾਂ ਵਾਲੀਆਂ ਸੰਗਤਾਂ ਹਨ, ਜਿਨ੍ਹਾਂ ਨੂੰ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕੀਤਾ | ਇਸ ਮੌਕੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰ ਪਾਲ ਸਿੰਘ ਗਿੱਲ ਹਦਾਇਤਪੁਰ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਨਵਤੇਜ ਸਿੰਘ ਕੱਥੂਨੰਗਲ, ਸ਼ਿਵਰਾਜ ਸਿੰਘ ਭੀਲੋਵਾਲ, ਬਲਜਿੰਦਰ ਸਿੰਘ ਛੀਨਾ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕੱਲ੍ਹ ਅਗਲੀ ਖ਼ਬਰ ਨਗਰ ਕੀਰਤਨ ਦਾ ਲਹਿਰਕਾ, ਸਹਿਣੇਵਾਲੀ, ਅਬਦਾਲ ਤੇ ਝੰਡੇ ਦੀਆਂ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ <br/>
Ad Position 24