26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

120 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 23-10-2025
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਵਾਂ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ. ਐੱਚ. ਓ. ਸਬ ਇੰਸਪੈਕਟਰ ਹਰਕਰਨ ਸਿੰਘ ਸੰਧੂ ਦੀ ਟੀਮ ਵਲੋਂ ਵੱਡੀ ਹਸਪਤਾਲ ਕਰਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸ.ਐੱਚ.ਓ. ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪੁਲ ਸੂਆ ਚਮਿਆਰੀ ਤੋਂ ਰਣਜੀਤ ਸਿੰਘ ਉਰਫ ਜੀਤਾ ਵਾਸੀ ਭੱਖਾ ਤਾਰਾ ਸਿੰਘ ਅਜਨਾਲਾ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਥਾਣਾ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਗਿ੍ਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਮਜਬੂਰ ਹੋਏ ਕਾਲੀ ਦੀਵਾਲੀ ਮਨਾਉਣ ਲਈ-ਅਧਿਆਪਕ ਦਲ <br/> ਅਗਲੀ ਖ਼ਬਰ ਸੀ. ਐੱਨ. ਆਈ. ਚਰਚ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਦੀ ਵੰਡ
Ad Position 24