26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਨ ਟੋਡਰ ਮੱਲ ਯਾਦਗਾਰੀ ਸੇਵਾ ਸੁਸਾਇਟੀ ਤੇ ਬਾਬਾ ਸੁਲੱਖਣ ਸਿੰਘ, ਬਾਈ ਨਰਿੰਦਰ ਸਿੰਘ ਯੂ. ਕੇ. ਵਾਲਿਆਂ ਦੀ ਮਦਦ ਨਾਲ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ <br/>

Ad Position 21
No active advertisement
ਅਜੀਤ ਡੈਸਕ 23-10-2025
ਗੱਗੋਮਾਹਲ, 22 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਦੀਵਾਨ ਟੋਡਰ ਮੱਲ ਯਾਦਗਾਰੀ ਸੇਵਾ ਸੁਸਾਇਟੀ ਅੰਮਿ੍ਤਸਰ ਤੇ ਬਾਬਾ ਸੁਲੱਖਣ ਸਿੰਘ, ਭਾਈ ਨਰਿੰਦਰ ਸਿੰਘ ਯੂ. ਕੇ. ਵਾਲਿਆਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਖੇਤਰ ਦੇ ਲੋਕਾਂ ਦੀ ਮਦਦ ਕਰਨ ਪਹੁੰਚੇ ਸੰਸਥਾ ਦੇ ਮੁੱਖੀ ਬਾਬਾ ਖੁਸ਼ਵੰਤ ਸਿੰਘ ਰਾਜੂ ਨੇ ਦੱਸਿਆ ਕਿ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੀ ਕਰੀਬ 40 ਦਿਨਾਂ ਤੋਂ ਸੰਸਥਾ ਵਲੋਂ ਸੇਵਾ ਨਿਭਾਈ ਜਾ ਰਹੀ ਹੈ ਜਿਸ ਦੌਰਾਨ ਅਬਾਦੀ ਚੰਡੀਗੜ੍ਹ ਵਿਚ 2 ਗਊਆਂ, ਪਿੰਡ ਪਸ਼ੀਆਂ ਦੇ ਡੇਰਿਆਂ ਵਿਚ ਦੋ ਗਊਆਂ, ਦੋ ਫਰਿਜਾਂ, ਦੋ ਵਾਸ਼ਿੰਗ ਮਸ਼ੀਨਾਂ, 4 ਟਰੱਕ ਪਸ਼ੂਆਂ ਦਾ ਚਾਰਾ, ਲੋੜ ਮੁਤਾਬਿਕ ਮੈਡੀਸਨ ਕਿੱਟਾਂ, ਬਿਸਤਰੇ, ਗੱਦੇ, ਬੈਡ ਤੇ ਘਰੇਲੂ ਵਸਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਖੇਤਰ ਦੇ ਲੋੜਵੰਦ ਪਰਿਵਾਰਾਂ ਦੇ ਕਰੀਬ 8 ਘਰਾਂ ਨੂੰ ਰਹਿਣਯੋਗ ਬਣਾਉਣ ਲਈ ਉਪਰਾਲੇ ਜਾਰੀ ਹਨ | ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਬਾਬਾ ਸੁਲੱਖਣ ਸਿੰਘ, ਬਾਬਾ ਅਮਰਜੀਤ ਸਿੰਘ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਮਨਮੀਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਸਿੰਘ ਗਿੱਲ ਨੇ ਭੰਗਾਲੀ ਕਲਾਂ ਦੀ 36 ਲੱਖ ਦੀ ਲਾਗਤ ਨਾਲ ਬਣਨ ਵਾਲੀ ਫਿਰਨੀ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ... ਅਗਲੀ ਖ਼ਬਰ ਮੁਲਾਜ਼ਮ ਮਜਬੂਰ ਹੋਏ ਕਾਲੀ ਦੀਵਾਲੀ ਮਨਾਉਣ ਲਈ-ਅਧਿਆਪਕ ਦਲ <br/>
Ad Position 24