26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਖਿਆਲਾ ਨੇੜਿਓਾ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਲਾਸ਼ ਮਿਲੀ <br/>

Ad Position 21
No active advertisement
ਅਜੀਤ ਡੈਸਕ 23-10-2025
ਰਾਮ ਤੀਰਥ, 22 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਖਿਆਲਾ ਕਲਾਂ ਤੋਂ ਬਰਾੜ ਰੋਡ 'ਤੇ ਪੈਂਦੇ ਨਖਾਸੂ ਨੇੜਿਓਾ ਝੋਨੇ ਦੇ ਖੇਤ ਵਿਚੋਂ ਇਕ ਨੌਜਵਾਨ ਦੀ ਭੇਦ ਭਰੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮ ਤੀਰਥ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਜੋਗਿੰਦਰ ਸਿੰਘ ਬੰਬ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਰਸਾਲ ਸਿੰਘ, (ਉਮਰ 30-32 ਸਾਲ) ਵਾਸੀ ਬਰਾੜ ਵਜੋਂ ਹੋਈ ਹੈ | ਪਿੰਡ ਬਰਾੜ ਦੇ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਐੱਸ. ਸੀ. ਭਾਈਚਾਰੇ ਨਾਲ ਸੰਬੰਧਿਤ ਉਕਤ ਨੌਜਵਾਨ ਰਾਜਗਿਰੀ ਦਾ ਕੰਮ ਕਰਦਾ ਸੀ ਅਤੇ ਤਿੰਨ ਬੱਚਿਆਂ ਦਾ ਬਾਪ ਸੀ | ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ | ਉਨ੍ਹਾਂ ਦੱਸਿਆ ਕਿ ਉਹ ਅੰਮਿ੍ਤਸਰ ਵਿਖੇ ਕੰਮ ਕਰਦਾ ਸੀ ਅਤੇ ਕੱਲ੍ਹ ਸ਼ਾਮ ਤੋਂ ਹੀ ਗਾਇਬ ਸੀ, ਜਿਸ ਦੀ ਅੱਜ ਲਾਸ਼ ਬਰਾਮਦ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫਤਰ ਤਰਸਿੱਕਾ ਵਿਚ ਲੱਗੇਗਾ ਪੱਕਾ ਮੋਰਚਾ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ <br/>
Ad Position 24