07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ * ਜਥੇਦਾਰ ਗੜਗੱਜ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 05-11-2025
ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ) ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਵਿਖੇ ਵੱਡੀ ਪੱਧਰ 'ਤੇ ਸਕੂਲੀ ਬੱਚਿਆਂ ਤੇ ਸਟਾਫ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਚੇਚੇ ਤੌਰ 'ਤੇ ਸਮਾਗਮ 'ਚ ਹਾਜ਼ਰੀ ਲਗਾਈ ਤੇ ਬੱਚਿਆਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ | ਸਕੂਲ ਦੇ ਵਿਦਿਆਰਥੀਆਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣ ਵੀ ਪੇਸ਼ ਕੀਤਾ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੂਲ ਵਿਖੇ ਆ ਕੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਰੋਹੇਵਾਲ ਨੇ ਸਕੂਲ ਵਲੋਂ ਸਿੰਘ ਸਾਹਿਬ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਖਹਿਰਾ ਅਤੇ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਵਡਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਮਜੀਠਾ ਦੀਆਂ ਸੰਗਤਾਂ ਅਸਾਮ ਤੋਂ ਚੱਲੇ ਨਗਰ ਕੀਰਤਨ ਦਾ 10 ਨੂੰ ਕਰਨਗੀਆਂ ਸਵਾਗਤ- ਐਡਵੋਕੇਟ ਸਿਆਲਕਾ, ਸਮਰਾ
Ad Position 24