16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

9 ਨੂੰ ਤਰਨਤਾਰਨ 'ਚ ਝੰਡਾ ਮਾਰਚ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 06-11-2025
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਜ਼ਿਲ੍ਹਾ ਅੰਮਿ੍ਤਸਰ ਬਰਾਂਚ ਅਜਨਾਲਾ ਦੇ ਪ੍ਰਧਾਨ ਸੁਖਬੀਰ ਸਿੰਘ ਅੱਬੂਸੈਦ, ਜਨਰਲ ਬਲਵਿੰਦਰ ਸਿੰਘ ਪੈੜੇਵਾਲ ਅਤੇ ਪ੍ਰੈੱਸ ਸਕੱਤਰ ਹੀਰਾ ਸਿੰਘ ਬੋਹਲੀਆਂ ਨੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫ਼ੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ, ਉੱਥੇ ਹੀ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਿਸਦੇ ਚਲਦੇ ਵਰਕਰਾਂ ਵਲੋਂ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਮਿਤੀ 9 ਨਵੰਬਰ 2025 ਨੂੰ ਝੰਡਾ ਮਾਰਚ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਬਿਆਸ ਅਹੁਦਾ ਸੰਭਾਲਿਆ ਅਗਲੀ ਖ਼ਬਰ ਕਾਰ ਵਲੋਂ ਫ਼ੇਟ ਮਾਰਨ ਕਾਰਨ ਮਹਿਲਾ ਜ਼ਖ਼ਮੀ
Ad Position 24