11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਡਿਪਟੀ ਕਮਿਸ਼ਨਰ ਵਲੋਂ ਦੇਵੀਗੜ੍ਹ ਵਿਖੇ ਘੱਗਰ ਤੇ ਖਤੌਲੀ ਵਿਖੇ ਟਾਂਗਰੀ ਨਦੀ ਦੇ ਵਹਾਅ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 01-09-2025
ਦੇਵੀਗੜ੍ਹ, 31 ਅਗਸਤ (ਰਾਜਿੰਦਰ ਸਿੰਘ ਮੌਜੀ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੜ ਤੋਂ ਜ਼ਿਲ੍ਹੇ ਵਿਚ ਨਦੀਆਂ ਦੇ ਵਹਾਅ ਦਾ ਗਰਾਊਾਡ ਜ਼ੀਰੋ 'ਤੇ ਜਾ ਕੇ ਜਾਇਜ਼ਾ ਲਿਆ | ਉਨ੍ਹਾਂ ਨੇ ਦੇਵੀਗੜ੍ਹ ਵਿਖੇ ਘੱਗਰ ਅਤੇ ਦੂਧਨਸਾਧਾਂ ਨੇੜੇ ਖਤੌਲੀ ਵਿਖੇ ਟਾਂਗਰੀ ਨਦੀ ਦੇ ਪਾਣੀ ਦੇ ਵਹਾਅ ਦਾ ਨਿਰੀਖਣ ਕੀਤਾ | ਉਨ੍ਹਾਂ ਦੇ ਨਾਲ ਐਸ ਡੀ ਐਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਸਮੇਤ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਤੇ ਇਲਾਕੇ ਦੇ ਪਤਵੰਤੇ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦੇ ਵੀ ਮੌਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘੱਗਰ ਸਮੇਤ ਟਾਂਗਰੀ ਨਦੀ ਦੇ ਕੈਚਮੈਂਟ ਖੇਤਰ ਵਿਚ ਪਏ ਭਾਰੀ ਮੀਂਹ ਕਰਕੇ ਇਨ੍ਹਾਂ ਨਦੀਆਂ ਦੇ ਪਾਣੀ ਦੇ ਪੱਧਰ ਵਿਚ ਚੋਖਾ ਵਾਧਾ ਹੋਇਆ ਹੈ ਅਤੇ ਕਈ ਪਿੰਡਾਂ ਵਿਚ ਪਾਣੀ ਉਛਲ ਕੇ ਖੇਤਾਂ ਵਿਚ ਵੀ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਅਤੇ ਸਮੁੱਚੀ ਮਸ਼ੀਨਰੀ ਗਰਾਊਾਡ ਜ਼ੀਰੋ 'ਤੇ ਫ਼ੀਲਡ ਵਿਚ ਕੰਮ ਕਰ ਰਹੀ ਹੈ | ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਸੀਂ ਪਿਛਲੇ ਤਿੰਨ ਦਿਨਾਂ ਤੋਂ ਸਾਰੀ ਸਥਿਤੀ ਉੱਪਰ 24 ਘੰਟੇ ਕੰਮ ਕਰਦੇ ਹੋਏ ਪੂਰੀ ਨਿਗਰਾਨੀ ਰੱਖ ਰਹੇ ਹਾਂ ਅਤੇ ਹੁਣ ਪਾਣੀ ਘਟ ਰਿਹਾ ਹੈ ਅਤੇ ਇਸ ਦਾ ਪ੍ਰਭਾਵ ਰਾਜਪੁਰਾ ਤੇ ਘਨੌਰ ਖੇਤਰ ਵਿਚ ਦਿਸਣਾ ਸ਼ੁਰੂ ਹੋ ਗਿਆ ਹੈ | ਪ੍ਰੰਤੂ ਅਜੇ ਪਾਣੀ ਸਮਾਣਾ ਤੇ ਸ਼ੁਤਰਾਣਾ ਇਲਾਕੇ ਵਿਚ ਜਾਵੇਗਾ, ਇਸ ਲਈ ਪੂਰਾ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ 24 ਘੰਟੇ ਨਿਰੰਤਰ ਚੌਕਸ ਹਨ ਤੇ ਹਰ ਤਰ੍ਹਾਂ ਦੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ ਹੈ |
ਡਿਪਟੀ ਕਮਿਸ਼ਨਰ ਨੇ ਕੀਤੀ ਲੋਕਾਂ ਨੂੰ ਅਪੀਲ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਿਆਲਾ ਦੀ ਵੱਡੀ ਨਦੀ ਜਾਂ ਛੋਟੀ ਨਦੀ ਵਿਚ ਪਾਣੀ ਨਹੀਂ ਆਇਆ ਹੈ ਅਤੇ ਨਾ ਹੀ ਫਿਲਹਾਲ ਕੋਈ ਪਾਣੀ ਆਉਣ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਹੈ, ਇਸ ਲਈ ਸ਼ਹਿਰ ਨਿਵਾਸੀ ਬਿਲਕੁਲ ਵੀ ਘਬਰਾਹਟ ਵਿਚ ਨਾਂ ਆਉਣ | ਜੇਕਰ ਲੋੜ ਪਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ ਨੰਬਰ 0175-2350550 ਅਤੇ 2358550 ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਵੀ ਕੀਤਾ ਕਿ ਹੜ੍ਹ ਦੀਆਂ ਅਫ਼ਵਾਹਾਂ ਨਾ ਫੈਲਾਈਆਂ ਜਾਣ ਅਤੇ ਨਾ ਹੀ ਅਜਿਹੀਆਂ ਕਿਸੇ ਗਲਤ ਖ਼ਬਰਾਂ ਜਾਂ ਸੂਚਨਾਵਾਂ ਉੱਪਰ ਵਿਸ਼ਵਾਸ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰਤ ਟਵਿੱਟਰ-ਐਕਸ ਹੈਂਡਲ ਡੀਸੀ ਪਟਿਆਲਾ ਤੇ ਡੀਪੀਆਰਓ ਪਟਿਆਲਾ ਦੇ ਫੇਸਬੁਕ ਪੇਜ ਤੋਂ ਸਹੀ ਤੇ ਪੁਖ਼ਤਾ ਜਾਣਕਾਰੀ ਲਈ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਪੈਣ ਦੇ ਬਾਵਜੂਦ ਪਟਿਆਲਾ ਹੜ੍ਹਾਂ ਤੋਂ ਸੁਰੱਖਿਅਤ, ਘੱਗਰ ਦੇ ਨਾਲ ਲਗਦੇ ਇਲਾਕਿਆਂ 'ਚ ਪ੍ਰਸ਼ਾਸਨ ਮੁਸਤੈਦ <b... ਅਗਲੀ ਖ਼ਬਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ <br/>
Ad Position 24