17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਤਨਖਾਹ ਨਾ ਮਿਲਣ ਕਾਰਨ ਸੂਬੇ ਦੇ ਕੰਪਿਊਟਰ ਅਧਿਆਪਕਾਂ 'ਚ ਭਾਰੀ ਰੋਸ

Ad Position 21
No active advertisement
ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਤੰਬਰ ਮਹੀਨੇ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਅਦ ਵੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਨਿਰਾਸ਼ਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ਼ ਹੈ | ਹਮੇਸ਼ਾ ਦੀ ਤਰ੍ਹਾਂ ਬਾਕੀ ਸਰਕਾਰਾ ਵਾਂਗ ਪੰਜਾਬ ਦੀ ਮੌਜੂਦਾ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹੀ ਹੈ | ਜਥੇਬੰਦੀ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਜਿਥੇ ਬਾਕੀ ਮੁਲਾਜਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਸਤੰਬਰ ਮਹਿਨੇ ਦੇ ਸ਼ੁਰੂਆਤ ਵਿਚ ਪ੍ਰਾਪਤ ਹੋ ਚੁੱਕੀ ਹੈ ਉਥੇ ਹੀ ਮੁੱਖ ਦਫਤਰ, ਵਿੱਤ ਵਿਭਾਗ ਅਤੇ ਸਰਕਾਰ ਦੀ ਅਣਗਹਿਲੀ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਮੁੱਖ ਕਾਰਨ ਤਨਖਾਹ ਦਾ ਪੇਚੀਦਾ ਪ੍ਰਬੰਧ ਹੈ ਜੋ ਮੁੱਖ ਦਫ਼ਤਰ ਵਲੋਂ ਅਪਣਾਇਆ ਜਾ ਰਿਹਾ ਹੈ ਅਤੇ ਇਸ ਦੇ ਚੱਲਦੇ ਹਰ ਵਾਰ ਤਨਖਾਹ ਮਿਲਣ ਵਿਚ ਦੇਰੀ ਹੁੰਦੀ ਹੈ | ਪਰ ਪੰਜਾਬ ਸਰਕਾਰ ਦਾ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਜਿਸਦਾ ਦੇ ਨਤੀਜੇ ਵਜੋਂ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ 23 ਸਤੰਬਰ 2025 ਦਿਨ ਮੰਗਲਵਾਰ ਮੋਹਾਲੀ ਵਿਖੇ ਸਿੱਖਿਆ ਭਵਨ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਇਕੱਠੇ ਹੋ ਕੇ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵੱਲ ਕਾਲੀਆਂ ਝੰਡੀਆਂ ਨਾਲ ਜੋਰਦਾਰ ਰੋਸ਼ ਪ੍ਰਦਰਸਨ ਕਰਨਗੇ ਜਿਸ ਵਿਚ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰ ਵੀ ਸ਼ਮੂਲੀਅਤ ਕਰਨਗੇ | ਇਸ ਮੌਕੇ ਨਰਦੀਪ ਸ਼ਰਮਾ, ਸੁਨੀਤ ਸਰੀਨ, ਬਵਲੀਨ ਬੇਦੀ, ਪਰਮਵੀਰ ਸਿੰਘ, ਰਜਵੰਤ ਕੌਰ, ਕਰਮਜੀਤ ਪੁਰੀ, ਰਾਕੇਸ਼ ਸੈਣੀ, ਅੰਜੂ ਜੈਨ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ, ਦਿਸ਼ਕਰਨ ਕੌਰ, ਸੀਮਾ ਰਾਣੀ, ਬਲਜੀਤ ਸਿੰਘ, ਸੁਮਨ ਭਾਰਦਵਾਜ, ਰਘੁਵੀਰ ਸਿੰਘ, ਰਮਨ ਵਸ਼ਿਸ਼ਟ, ਧਰਮਿੰਦਰ ਸਿੰਘ, ਗੁਰਬਖਸ਼ ਲਾਲ, ਪਵਨਜੀਤ ਸਿੰਘ, ਸ਼ਮਸ਼ੇਰ ਸਿੰਘ, ਜਗਰਾਜ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਰੇਲਵੇ ਸਟੇਸ਼ਨ 'ਤੇ 8ਵੇਂ ਪੇਅ ਕਮਿਸ਼ਨ ਲਈ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ
Ad Position 24