17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

20 ਗ੍ਰਾਮ ਹੈਰੋਇਨ ਤੇ 29 ਹਜ਼ਾਰ ਤੋਂ ਵੱਧ ਡਰੱਗ ਮਨੀ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਅਤੇ 29 ਹਜ਼ਾਰ 200 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰ ਉਕਤ ਵਿਅਕਤੀ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਸ਼ਹਿਰੀ ਥਾਣੇ ਦੀ ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ਥਾਣੇਦਾਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਫੋਕਲ ਪੁਆਇੰਟ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਅਤੇ 29 ਹਜ਼ਾਰ 200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਨੱਥੂਮਾਜਰਾ ਹਾਲ ਕਿਰਾਏਦਾਰ ਨੇੜੇ ਗੁਰਦੁਆਰਾ ਸਾਹਿਬ ਫੋਕਲ ਪੁਆਇੰਟ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਦੇ ਪਿਛਲੇ ਅਤੇ ਅਗਲੀ ਸੰਬੰਧਾਂ ਦੀ ਜਾਣਕਾਰੀ ਹਾਸਲ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪ੍ਰੇਮੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24