17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰੇਮੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਰਾਜਪੁਰਾ ਦੀ ਇੰਦਰ ਵਿਹਾਰ ਕਾਲੋਨੀ ਪਿੰਡ ਜੰਡੌਲੀ ਵਾਸੀ ਇਕ ਨਾਬਾਲਗ ਲੜਕੀ ਨੇ ਆਪਣੇ ਪ੍ਰੇਮੀ ਵਲੋਂ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰਨ 'ਤੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਰਜੇਸ਼ ਕੁਮਾਰ ਵਾਸੀ ਇੰਦਰ ਵਿਹਾਰ ਕਾਲੋਨੀ ਪਿੰਡ ਜੰਡੋਲੀ ਨੇ ਸ਼ਹਿਰੀ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਸਤਾਰਾਂ ਸਾਲ ਦੀ ਲੜਕੀ, ਜੋ ਕਿ ਰਾਜਪੁਰਾ ਦੇ ਐੱਨ.ਟੀ.ਸੀ. ਸਕੂਲ 'ਚ ਪੜ੍ਹਦੀ ਸੀ | ਉਸ ਨੰੂ ਅਮਿਤ ਗੁਪਤਾ ਪੁੱਤਰ ਬਿਆਸ ਗੁਪਤਾ ਵਾਸੀ ਪਿੰਡ ਖਰਾਜਪੁਰ ਨੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਚੁੰਗਲ 'ਚ ਫਸਾ ਲਿਆ | ਪਰ ਬਾਅਦ 'ਚ ਜਦੋਂ ਉਸ ਦੀ ਲੜਕੀ ਨੇ ਆਪਣੇ ਪ੍ਰੇਮੀ ਨੂੰ ਵਿਆਹ ਲਈ ਕਿਹਾ ਤਾਂ ਉਹ ਇਨਕਾਰ ਕਰਨ ਲੱਗ ਪਿਆ | ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਲੜਕੀ ਨੇ ਲੰਘੀ 17 ਸਤੰਬਰ ਦੀ ਰਾਤ ਨੂੰ ਗਲੇ ਵਿਚ ਚੁੰਨੀ ਪਾ ਕੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਲੜਕੀ ਦੇ ਪ੍ਰੇਮੀ ਅਮਿਤ ਗੁਪਤਾ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ | ਜਦੋਂ ਇਸ ਸੰਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੇਵ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਹੈ ਅਤੇ ਮੁਲਜ਼ਮ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਸ੍ਰੀਪਦ ਨਾਇਕ ਦਾ ਪਟਿਆਲਾ ਪਹੁੰਚਣ 'ਤੇ ਕੀਤਾ ਸਵਾਗਤ ਅਗਲੀ ਖ਼ਬਰ 20 ਗ੍ਰਾਮ ਹੈਰੋਇਨ ਤੇ 29 ਹਜ਼ਾਰ ਤੋਂ ਵੱਧ ਡਰੱਗ ਮਨੀ ਸਮੇਤ ਗਿ੍ਫ਼ਤਾਰ
Ad Position 24