17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟੈਗੋਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤੀਰ ਅੰਦਾਜ਼ੀ 'ਚ ਜਿੱਤੇ ਸੋਨੇ ਤੇ ਕਾਂਸੀ ਦੇ ਤਗਮੇ

Ad Position 21
No active advertisement
ਅਜੀਤ ਡੈਸਕ 21-09-2025
ਦੇਵੀਗੜ੍ਹ, 20 ਸਤੰਬਰ (ਰਾਜਿੰਦਰ ਸਿੰਘ ਮÏਜੀ)-69ਵੀਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦÏਰਾਨ ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ, ਦੇਵੀਗੜ੍ਹ (ਪਟਿਆਲਾ) ਦੇ ਵਿਦਿਆਰਥੀਆਂ ਨੇ ਤੀਰਅੰਦਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਚਮਕਾਇਆ¢ ਇਸ ਮÏਕੇ ਖੁਸ਼ਬੂ ਕਲਾਸ 7ਵੀਂ ਨੇ ਆਪਣੀ ਲਾਜਵਾਬ ਨਿਸ਼ਾਨੇਬਾਜ਼ੀ ਨਾਲ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ¢ ਉਸ ਦੀ ਸਹਿਯੋਗਣੀ ਵਿਦਿਆਰਥਣ ਦਿਸ਼ਾਂਤ ਕਲਾਸ 7ਵੀਂ ਨੇ ਵੀ ਹਿੰਮਤ ਅਤੇ ਕਾਬਲੀਅਤ ਦਿਖਾਉਂਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ¢ ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ¢ ਜਿੰਨਾਂ ਨੂੰ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਜੇਤੂਆਂ ਨੂੰ ਸਨਮਾਨਿਤ ਕੀਤਾ¢ ਸਕੂਲ ਦੇ ਨਿਰਦੇਸ਼ਕ ਗÏਰਵ ਗੁਲਾਟੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ¢ ਉਨ੍ਹਾਂ ਕਿਹਾ, ਟੈਗੋਰ ਇੰਟਰਨੈਸ਼ਨਲ ਸਕੂਲ ਹਮੇਸ਼ਾਂ ਹੀ ਖੇਡਾਂ ਅਤੇ ਅਕਾਦਮਿਕ ਦੋਵੇਂ ਖੇਤਰਾਂ ਵਿਚ ਵਿਦਿਆਰਥੀਆਂ ਨੂੰ ਉੱਚੇ ਪੱਧਰ ਦੀ ਸਿੱਖਿਆ ਅਤੇ ਮਾਹÏਲ ਦਿੰਦਾ ਆ ਰਿਹਾ ਹੈ¢ ਖੁਸ਼ਬੂ ਅਤੇ ਦਿਸ਼ਾਂਤ ਨੇ ਜੋ ਪ੍ਰਾਪਤੀ ਕੀਤੀ ਹੈ, ਇਸ ਨਾਲ ਸਿਰਫ ਸਕੂਲ ਹੀ ਨਹੀਂ ਸਗੋਂ ਪੂਰੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ¢ ਸਕੂਲ ਪ੍ਰਧਾਨ ਸਲੋਨੀ ਗੁਲਾਟੀ, ਪਿ੍ੰਸੀਪਲ ਮੀਨਾਕਸ਼ੀ ਸੂਦ ਅਤੇ ਮੈਨੇਜਰ ਸੁਸ਼ੀਲ ਮਿਸ਼ਰਾ ਨੇ ਵੀ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਜੋ ਸਫਲਤਾ ਹਾਸਲ ਕੀਤੀ ਹੈ, ਉਹ ਨÏਜਵਾਨ ਪੀੜ੍ਹੀ ਲਈ ਪ੍ਰੇਰਨਾ ਹੈ¢
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਹੌਲਦਾਰ ਸੁਖਵਿੰਦਰ ਸਿੰਘ ਬਿੰਬੜ ਨੂੰ ਡੀ.ਜੀ.ਪੀ. ਡਿਸਕ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਬਲਾਕ ਪਟਿਆਲਾ-3 ਦੇ 'ਸੈਲਫ਼ ਨਾਮੀਨੇਸ਼ਨ' ਤਹਿਤ 15 ਸਕੂਲਾਂ ਨੇ ਵਧਾਇਆ ਮਾਣ- ਬੀ. ਪੀ. ਈ. ਓ. ਜਸਵਿੰਦਰ ਸਿੰਘ
Ad Position 24