16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਘੱਗਰ 'ਚ ਹੜ੍ਹਾਂ ਨਾਲ ਪਏ ਪਾੜ ਨੂੰ ਜਲਦ ਪੂਰਿਆ ਜਾਏ- ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 21-09-2025
ਘਨੌਰ, 20 ਸਤੰਬਰ (ਸਰਦਾਰਾ ਸਿੰਘ ਲਾਛੜੂ)-ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਘਨੌਰ ਦੇ ਜੰਡਮਗੌਲੀ, ਕਾਮੀ ਖ਼ੁਰਦ, ਚਮਾਰੂ, ਸਰਾਲਾ ਕਲਾ, ਸਰਾਲਾ ਖ਼ੁਰਦ ਆਦਿ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਘੱਗਰ ਨਾਲ ਹੋਏ ਨੁਕਸਾਨ ਸੰਬੰਧੀ ਜਾਇਜ਼ਾ ਲਿਆ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਘੱਗਰ ਵਿਚ ਪਏ ਪਾੜ੍ਹਾਂ ਨੂੰ ਜਲਦ ਤੋਂ ਜਲਦ ਪੂਰਿਆ ਜਾਵੇ | ਉਨ੍ਹਾਂ ਆਖਿਆ ਕਿ ਅਨੇਕਾਂ ਥਾਂਵਾਂ ਦਰਿਆ ਵਿਚ ਪਏ ਪਾੜ੍ਹਾਂ ਨੇ ਇਸ ਖੇਤਰ ਦਾ ਵੱਡੇ ਪੱਧਰ 'ਤੇ ਫ਼ਸਲਾਂ ਅਤੇ ਖੇਤਾਂ ਵਿਚ ਬੋਰਾਂ ਦਾ ਨੁਕਸਾਨ ਕੀਤਾ ਹੈ |
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਘੱਗਰ ਦੀ ਮਾਰ ਕਰਕੇ ਜੰਡਮਗੌਲੀ ਅਤੇ ਨੇੜਲੇ ਪਿੰਡਾਂ ਦੀਆਂ ਜ਼ਮੀਨਾਂ ਵਿਚ ਵੱਡਾ ਮਾਤਰਾ ਵਿਚ ਗਾਰ ਭਰੀ ਹੋਈ ਹੈ | ਜਿਸ ਕਰਕੇ ਪੱਕਣ ਨੇੜੇ ਪੁੱਜੀਆਂ ਫ਼ਸਲਾਂ ਨੂੰ ਹੋਰ ਵੀ ਜ਼ਿਆਦਾ ਨੁਕਸਾਨਦਾਇਕ ਹੈ | ਉਨ੍ਹਾਂ ਆਖਿਆ ਕਿ ਇਨ੍ਹਾਂ ਪਿੰਡਾਂ ਵਿਚ ਡਰੇਨ ਪੁੱਟਣ ਵਾਲਾ ਕੰਮ ਵੀ ਅਧੂਰਾ ਪਿਆ ਹੈ ਅਤੇ ਜੇਸੀਬੀ ਨਾਲ ਪੁੱਟੀ ਗਈ ਡਰੇਨ ਦਾ ਪ੍ਰਸ਼ਾਸਨ ਵਲੋਂ ਇਕ ਵੀ ਪੈਸਾ ਨਹੀਂ ਦਿੱਤਾ ਗਿਆ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਮਸਲਾ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਿਆਨ ਵਿਚ ਲਿਆਂਦਾ ਜਾਵੇਗਾ | ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਘੱਗਰ ਦਾ ਪਾਣੀ ਇਨ੍ਹਾਂ ਪਿੰਡਾਂ ਵਿਚ ਜਾਣ ਨਾਲ ਜਿੱਥੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਵੱਡੇ ਪੱਧਰ 'ਤੇ ਘਰ ਵੀ ਨੁਕਸਾਨੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਜਾਂ ਤਾਂ ਆਪਣੀ ਕੋਈ ਖੇਤੀ ਬੀਮਾ ਯੋਜਨਾ ਤਿਆਰ ਕਰੇ ਜਾਂ ਫਿਰ ਪੰਜਾਬ ਆਪਣੀਆਂ ਸ਼ਰਤਾਂ ਤਹਿਤ ਪ੍ਰਧਾਨ ਮੰਤਰੀ ਖੇਤੀ ਬੀਮਾ ਯੋਜਨਾ ਵਿਚ ਸ਼ਾਮਿਲ ਹੋਏ | ਇਸ ਮੌਕੇ ਭੁਪਿੰਦਰ ਸਿੰਘ ਸੇਖੂਪੁਰ ਹਲਕਾ ਇੰਚਾਰਜ ਘਨੌਰ, ਲਾਲ ਸਿੰਘ ਮਰਦਾਂਪੁਰ, ਪੰਡਿਤ ਬਲਦੇਵ ਰਾਮ ਅਤੇ ਹੋਰ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਅਬਰਾਵਾਂ ਦੀ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ
Ad Position 24