16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਕਾਨ ਦੀ ਮੁਰੰਮਤ ਕਰਵਾ ਰਹੀ ਔਰਤ ਦੀ ਕੀਤੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 21-09-2025
ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਪੁਰਾਣੇ ਰਾਜਪੁਰਾ ਦੇ ਗੁੱਜਰਾਂ ਵਾਲੇ ਮੁਹੱਲੇ 'ਚ ਇਕ ਔਰਤ ਵਲੋਂ ਆਪਣੇ ਮਕਾਨ ਦੀ ਮੁਰੰਮਤ ਕਰਵਾਉਣ 'ਤੇ ਨੇੜਲੇ ਗੁਆਂਢੀਆਂ ਵਲੋਂ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸ਼ਹਿਰੀ ਦੀ ਪੁਲਿਸ ਨੇ 4 ਔਰਤਾਂ ਸਮੇਤ 6 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਿਮਰਨਜੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਮੁਹੱਲਾ ਗੁੱਜਰਾਂ ਵਾਲਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨੀਂ ਉਹ ਆਪਣੇ ਮਕਾਨ ਦੀ ਮੁਰੰਮਤ ਕਰਵਾ ਰਹੀ ਸੀ ਤਾਂ ਉਨ੍ਹਾਂ ਦੇ ਨੇੜਲੇ ਗੁਆਂਢੀਆਂ ਹਰਭਜਨ ਸਿੰਘ ਪੁੱਤਰ ਗੁਰਦੀਪ ਸਿੰਘ, ਬਲਵਿੰਦਰ ਕੌਰ ਪਤਨੀ ਹਰਭਜਨ ਸਿੰਘ, ਜੋਰਾਵਰ ਸਿੰਘ ਪੁੱਤਰ ਹਰਭਜਨ ਸਿੰਘ, ਹਰਕਮਲਦੀਪ ਕਰ ਪਤਨੀ ਜੋਰਾਵਰ ਸਿੰਘ, ਬਲਵਿੰਦਰ ਕੋਰ ਪਤਨੀ ਜਤਿੰਦਰ ਸਿੰਘ ਵਾਸੀ ਮੁਹੱਲਾ ਗੁੱਜਰਾ ਵਾਲਾ ਪੁਰਾਣਾ ਰਾਜਪੁਰਾ ਅਤੇ ਜਸਵਿੰਦਰ ਕੋਰ ਪਤਨੀ ਬਲਵਿੰਦਰ ਸਿੰਘ ਵਾਸੀ ਅਰਜਨ ਨਗਰ ਰਾਜਪੁਰਾ ਉਸ ਨਾਲ ਗਾਲੀ ਗਲੋਚ ਕਰਨ ਲੱਗ ਪਏ ਤੇ ਘਰ 'ਚ ਲਗਵਾਉਣ ਲਈ ਮੰਗਵਾਈਆਂ ਟਾਈਲਾਂ ਤੋੜਨ ਲੱਗ ਪਏ | ਜਦੋਂ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਕਤ ਜਣਿਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ 6 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ-ਰਣਜੋਧ ਸਿੰਘ ਹਡਾ... ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਘਰ 'ਚ ਕਿਰਾਏਦਾਰ ਰੱਖਣ 'ਤੇ ਕੀਤੀ ਕੁੱਟਮਾਰ, ਦਰਜਨ ਤੋਂ ਵੱਧ ਨਾਮਜ਼ਦ
Ad Position 24