16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਏ.ਐਸ.ਆਈ. ਸੁਖਵਿੰਦਰ ਸਿੰਘ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨ

Ad Position 21
No active advertisement
ਅਜੀਤ ਡੈਸਕ 21-09-2025
ਸਨੌਰ, 20 ਸਤੰਬਰ (ਸੋਖਲ)-ਪੰਜਾਬ ਪੁਲਿਸ ਵਲੋਂ ਅਪਰਾਧਾਂ ਦੇ ਖ਼ਾਤਮੇ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਜ਼ਿੰਦਾ ਰੱਖਣ ਲਈ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਦੀ ਸਮੇਂ-ਸਮੇਂ 'ਤੇ ਹੌਸਲਾ ਅਫਜਾਈ ਕੀਤੀ ਜਾਂਦੀ ਹੈ | ਬੀਤੇ ਦਿਨੀਂ ਇੱਥੋਂ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ. ਪੰਜਾਬ ਵਲੋਂ ਕਲਾਸ-1 ਪ੍ਰਸ਼ੰਸਾ ਪੱਤਰ ਨਾਲ ਡਿਸਕ ਅਤੇ 3000 ਰੁਪਏ ਦਾ ਕੈਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਆਪਣੇ ਫ਼ਰਜ਼ ਪ੍ਰਤੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੌਕਸੀ ਨਾਲ ਕੰਮ ਕਰਦੇ ਹੋਏ ਕਈ ਵੱਡੀਆਂ ਕਾਰਵਾਈਆਂ ਅੰਜਾਮ ਦਿੱਤੀਆਂ | ਦੱਸਣਯੋਗ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਸਮੇਂ 'ਤੇ ਹੱਲ ਕਰਨਾ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਅਹਿਮ ਹਿੱਸਾ ਰਿਹਾ ਹੈ | ਸਨਮਾਨ ਸਮਾਗਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਏ.ਐਸ.ਆਈ. ਸੁਖਵਿੰਦਰ ਸਿੰਘ ਵਰਗੇ ਅਧਿਕਾਰੀ ਪੰਜਾਬ ਪੁਲਿਸ ਦੀ ਸ਼ਾਨ ਹਨ ਜੋ ਸੱਚੇ ਜਜ਼ਬੇ ਅਤੇ ਨਿਭਾਅ ਨਾਲ ਫ਼ਰਜ਼ ਅਦਾ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਤਲਾ ਨੂੰ ਐਸ.ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਰਾਹ ਹੋਇਆ ਪੱਧਰਾ ਅਗਲੀ ਖ਼ਬਰ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ-ਰਣਜੋਧ ਸਿੰਘ ਹਡਾ...
Ad Position 24