16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬੀ 'ਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਉੱਘੀ ਲੇਖਕ ਹਰਪਿੰਦਰ ਰਾਣਾ ਦਾ ਰੂ-ਬਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂਬਰੂ ਕਰਵਾਇਆ ਗਿਆ | ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਅਨੁਭਵੀ ਲਿਖਾਰੀਆਂ ਨੂੰ ਆਪਣੇ ਵਿਭਾਗ ਦੇ ਵਿਦਿਆਰਥੀਆਂ ਨਾਲ ਰੂਬਰੂ ਕਰਵਾ ਕੇ ਉਨ੍ਹਾਂ ਦੇ ਤਜਰਬਿਆਂ ਦਾ ਲਾਭ ਉਠਾਉਣ ਦੀ ਸ਼ਾਨਦਾਰ ਰਵਾਇਤ ਨੂੰ ਅੱਗੇ ਤੋਰ ਰਿਹਾ ਹੈ | ਹਰਪਿੰਦਰ ਰਾਣਾ ਬਾਰੇ ਜਾਣ ਪਛਾਣ ਕਰਵਾਉਂਦਿਆਂ ਡਾ. ਪੰਜਾਬੀ ਨੇ ਦੱਸਿਆ ਕਿ ਭਾਵੇਂ ਹਰਪਿੰਦਰ ਰਾਣਾ ਸਰੀਰਕ ਤੌਰ 'ਤੇ ਦਿਵਿਆਂਗ ਹਨ ਪਰੰਤੂ ਮਾਨਸਿਕ ਪੱਖ ਤੋਂ ਬਹੁਤ ਮਜ਼ਬੂਤ ਅਤੇ ਦਿ੍ੜ੍ਹ ਇਰਾਦੇ ਵਾਲੇ ਹਨ | ਨਿਰਾਸ਼ ਅਤੇ ਨਕਾਰਾਤਮਿਕ ਸੋਚ ਵਾਲੇ ਹਰ ਵਿਅਕਤੀ ਨੂੰ ਉਨ੍ਹਾਂ ਦੇ ਨਿਰੰਤਰ ਸੰਘਰਸ਼ ਅਤੇ ਉਨ੍ਹਾਂ ਦੇ ਰਚੇ ਸਾਹਿਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਹਰਪਿੰਦਰ ਰਾਣਾ ਨੇ ਆਪਣੇ ਰੂਬਰੂ ਦੌਰਾਨ ਬਚਪਨ ਵਿਚ ਪੋਲੀਓ ਦਾ ਸ਼ਿਕਾਰ ਹੋਣ ਤੋਂ ਲੈ ਕੇ ਵਰਤਮਾਨ ਦੌਰ ਤੱਕ ਦੇ ਖੱਟੇ ਮਿੱਠੇ ਤਜਰਬੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਲੋਕਾਂ ਦੇ ਨਕਾਰਾਤਮਿਕ ਰਵੱਈਏ ਨੇ ਉਨ੍ਹਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕੀਤੀ ਪਰੰਤੂ ਪਰਿਵਾਰ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਉਸ ਦੇ ਜ਼ਿਹਨ ਵਿਚ ਸਾਹਿਤਕ ਚੇਟਕ ਪੈਦਾ ਹੋ ਗਈ | ਉਨ੍ਹਾਂ ਕਿਹਾ ਕਿ ਵਿਰੋਧੀ ਪਰਿਸਥਿਤੀਆਂ ਨਾਲ ਮੱਥਾ ਲਾ ਕੇ ਬਾਹਰ ਨਿਕਲਣਾ ਹੀ ਅਸਲੀ ਜੀਵਨ ਦੀ ਪਰਿਭਾਸ਼ਾ ਹੈ | ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਹਿਤ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਖ਼ੁਦਕੁਸ਼ੀ ਦੀ ਜਗ੍ਹਾ ਖ਼ੁਦਕੁਸ਼ੀ ਨੂੰ ਅਪਣਾਉਣ ਦੀ ਦਿਸ਼ਾ ਵੱਲ ਜਾਣ ਦੀ ਲੋੜ ਹੈ | ਅੰਤ ਵਿਚ ਡਾ. ਰਾਜਵੰਤ ਕੌਰ ਪੰਜਾਬੀ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਵਲੋਂ ਹਰਪਿੰਦਰ ਰਾਣਾ ਅਤੇ ਉਸ ਦੇ ਮਾਤਾ ਦਾ ਸਨਮਾਨ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਵਲੋਂ ਹਰਪਿੰਦਰ ਰਾਣਾ ਨਾਲ ਸਵਾਲ- ਜਵਾਬ ਦੇ ਰੂਪ ਵਿਚ ਸੰਵਾਦ ਰਚਾਇਆ ਗਿਆ | ਸਮਾਗਮ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਨੇ ਕੀਤਾ ਅਤੇ ਧੰਨਵਾਦੀ ਸ਼ਬਦ ਡਾ. ਰਾਜਮੋਹਿੰਦਰ ਕੌਰ ਨੇ ਸਾਂਝੇ ਕੀਤੇ | ਇਸ ਮੌਕੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਡਾ. ਗਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਿੰਦਰ ਕੌਰ, ਡਾ. ਸਰਬਜੀਤ ਕੌਰ, ਡਾ. ਰਵਿੰਦਰ ਕੌਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ 'ਚ ਖੇਡਾਂ ਅਹਿਮ ਰੋਲ ਅਦਾ ਕਰਦੀਆਂ ਹਨ-ਕਪਿਲ ਮਾਨ
Ad Position 24