16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬੀ. ਕੇ. ਯੂ. ਸ਼ਾਦੀਪੁਰ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 21-09-2025
ਪਟਿਆਲਾ, 20 ਸਤੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸ਼ਾਦੀਪੁਰ ਦੇ ਕਿਸਾਨ ਆਗੂਆਂ ਅਤੇ ਸੀਨੀਅਰ ਲੀਡਰਸ਼ਿਪ ਮੌਜੂਦਗੀ ਵਿਚ ਬੀਕੇਯੂ ਸ਼ਾਦੀਪੁਰ ਦੀ ਮਹੀਨਾਵਾਰ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬੇਬੇ ਨਾਨਕੀ ਜੀ ਦੀ ਸਰਾਂ ਵਿਖੇ ਹੋਈ | ਮੀਟਿੰਗ ਵਿਚ ਪਰਵਾਸੀਆਂ ਵਾਲੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਬੇਨਤੀ ਆਧਾਰ ਕਾਰਡ ਅਤੇ ਪੈਨ ਕਾਰਡ ਉਨ੍ਹਾਂ ਦੇ ਆਪਣੇ ਸੂਬੇ ਦੇ ਪੱਕੇ ਕਰਕੇ ਪੰਜਾਬ 'ਚ ਆਪਣੀ ਮਿਹਨਤ ਮਜ਼ਦੂਰੀ ਦਾ ਪੱਕਾ ਕਾਨੂੰਨ ਬਣਾ ਕੇ ਉਨ੍ਹਾਂ 'ਤੇ ਸਖ਼ਤੀ ਕੀਤੀ ਜਾਵੇ ਅਤੇ ਉਨ੍ਹਾਂ ਦੀ ਮਿਹਨਤ ਦਾ ਪੱਕਾ ਆਦਿਖਾਰਿਤ ਕਾਨੂੰਨ ਬਣਾਇਆ ਜਾਵੇ | ਝੋਨੇ ਦੀ ਸੀਜ਼ਨ ਦੌਰਾਨ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਬਿਮਾਰੀ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਛੇਤੀ ਮੁਆਵਜ਼ਾ ਦੇਣ ਲਈ ਸਰਕਾਰ ਨੂੰ ਅਪੀਲ ਕੀਤੀ ਗਈ ਅਤੇ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲੇ 'ਤੇ ਢੁਕਵਾਂ ਪ੍ਰਬੰਧ ਕਰੇ, ਕਿਸਾਨਾਂ ਨੂੰ ਪ੍ਰਸ਼ਾਸਨ ਰਾਹੀ ਤੰਗ ਪ੍ਰੇਸ਼ਾਨ ਨਾ ਕਰੇ ਇਨ੍ਹਾਂ ਮਾਮਲਿਆਂ 'ਤੇ ਵਿਚਾਰ ਚਰਚਾ ਹੋਈ | ਇਸ ਮੌਕੇ ਕੁਲਵਿੰਦਰ ਸਿੰਘ ਸੰਕਰਪੁਰ, ਭੁਪਿੰਦਰ ਸਿੰਘ ਸੰਕਰਪੁਰ, ਗੁਰਪ੍ਰੀਤ ਸਿੰਘ ਡੰਡੋਆ, ਰਣਜੀਤ ਸਿੰਘ, ਮਗਰ ਰਾਮ, ਸੰਸਾਰ ਸਿੰਘ, ਜਰਨੈਲ ਸਿੰਘ, ਜਸਪਾਲ ਸਿੰਘ, ਜਗਜੀਤ ਸਿੰਘ, ਨਿਸ਼ਾਨ ਸਿੰਘ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਕਾਇਆ ਜਾਰੀ ਕਰੇ ਸਰਕਾਰ-ਪ੍ਰਧਾਨ ਸੋਨੀਆ ਰਾਣੀ ਅਗਲੀ ਖ਼ਬਰ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਖ਼ੂਨਦਾਨ ਕੈਂਪ
Ad Position 24